July 6, 2024 00:53:32
post

Jasbeer Singh

(Chief Editor)

Latest update

ਮੰਦਭਾਗੀ ਖ਼ਬਰ ! ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਅਮਰੀਕਾ ਚ ਸੜਕ ਹਾਦਸੇ ਦੌਰਾਨ ਮੌਤ, 2 ਸਾਲ ਪਹਿਲਾਂ ਛੱਡਿਆ ਸੀ ਪੰਜਾਬ

post-img

ਦਸੂਹਾ ਦੇ ਇੱਕ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੇਰਕੇਆਣਾ ਦੇ ਰਹਿਣ ਵਾਲੇ ਸੀ ਤੇ ਰੋਜ਼ੀ ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਏ ਸਨ।ਗ਼ਲਤ ਪਾਸਿਓਂ ਆ ਰਹੇ ਟਰਾਲੇ ਨਾਲ ਹੋਇਆ ਹਾਦਸਾਜਾਣਕਾਰੀ ਮੁਤਾਬਕ,  ਇਹ ਦੋਵੇਂ ਨੌਜਵਾਨ ਇਕੱਠੇ ਅਮਰੀਕਾ ਵਿੱਚ ਟਰਾਲਾ ਚਲਾਉਣ ਦਾ ਕੰਮ ਕਰਦੇ ਸਨ ਅਤੇ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ ਜਦੋਂ ਇਹ ਦੋਵੇਂ ਨੌਜਵਾਨ ਹਾਈਵੇ ਨੰਬਰ 144 ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਇੱਕ ਟਰਾਲੇ ਨਾਲ ਉਨਾਂ ਦਾ ਐਕਸੀਡੈਂਟ ਹੋ ਗਿਆ। ਇਹ ਐਕਸੀਡੈਂਟ ਇਨਾ ਭਿਆਨਕ ਸੀ ਕੀ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਇਸ ਵਿੱਚੋਂ ਕੱਢਿਆ ਗਿਆ ਅਤੇ ਇਹਨਾਂ ਦੋਵਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।23 ਸਾਲਾਂ ਦੀ ਉਮਰ ਵਿੱਚ ਨੌਜਵਾਨਾਂ ਦੀ ਹੋਈ ਮੌਤਜ਼ਿਕਰ ਕਰ ਦਈਏ ਕਿ ਮਰਨ ਵਾਲਿਆਂ ਵਿੱਚੋਂ ਇੱਕ ਦੀ ਪਹਿਚਾਣ ਸੁਖਜਿੰਦਰ ਸਿੰਘ ਪੁੱਤਰ ਸਰੂਪ ਸਿੰਘ ਉਮਰ 23 ਸਾਲ ਇਹ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਖੇਤੀਬਾੜੀ ਕਰਦੇ ਹਨ ਅਤੇ ਦੂਜੇ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਪੁੱਤਰ ਰਵਿੰਦਰ ਸਿੰਘ ਉਮਰ 23 ਸਾਲ ਜੋ ਘਰਦਿਆਂ ਦਾ ਇਕਲੌਤਾ ਬੇਟਾ ਸੀ ਸਿਮਰਨਜੀਤ ਸਿੰਘ ਦੇ ਪਿਤਾ ਖੇਤੀਬਾੜੀ ਕਰਦੇ ਹਨ।ਪਰਿਵਾਰ ਵਾਲਿਆਂ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਕੀਤੀ ਮੰਗਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਉਨਾਂ ਨੂੰ ਫੋਨ ਆਇਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਉੱਥੇ ਹੀ ਹੁਣ ਪਰਿਵਾਰਿਕ ਮੈਂਬਰ ਅਤੇ ਪਿੰਡ ਵਾਸੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨਾਂ ਦੇ ਬੇਟਿਆਂ ਨੂੰ ਇਨਸਾਫ ਦਵਾਇਆ ਜਾਵੇ ਤੇ ਉਨਾਂ ਦੀ ਮ੍ਰਿਤਕ ਦੇ ਪੰਜਾਬ ਉਨਾਂ ਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਆਪਣੇ ਹੱਥੀ ਆਪਣਿਆਂ ਬੇਟਿਆਂ ਦਾ ਅੰਤਿਮ ਸਸਕਾਰ ਕਰ ਸਕਣ।

Related Post