post

Admin

(Chief Editor)

Punjab

ਮੋਟਰਸਈਕਲ-ਕਾਰ ਟੱਕਰ ਕਾਰਨ ਵਾਪਰੇ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ

post-img

ਮੋਟਰਸਈਕਲ-ਕਾਰ ਟੱਕਰ ਕਾਰਨ ਵਾਪਰੇ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਫਾਜ਼ਿਲਕਾ, 22 ਮਈ 2026 : ਪੰਜਾਬ ਦੇ ਫਾਜਿਲਕਾ-ਫਿਰੋਜਪੁਰ ਰੋਡ ਤੇ ਇਕ ਮੋੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਜਾਣ ਕਾਰਨ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਕਿਵੇਂ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਟਾਲਾ ਸਾਹਿਬ ਗੁਰਦੁਆਰਾ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ਕੋਲ `ਤੇ ਦਵਾਈ ਲੈਣ ਲਈ ਫ਼ਰੀਦਕੋਟ ਜਾ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਆਈ-20 ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਵਿਚ ਸਵਾਰ ਲੁਧਿਆਣਾ ਨਿਵਾਸੀ ਪਤੀ-ਪਤਨੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ । ਕੌਣ ਹਨ ਦੋਵੇਂ ਜਣੇ ਮ੍ਰਿਤਕ ਨੌਜਵਾਨ ਮ੍ਰਿਤਕ ਨੌਜਵਾਨਾਂ ਦੀ ਪਛਾਣ ਮੰਡੀ ਲਾਧੂਕਾ ਦੇ ਰਹਿਣ ਵਾਲੇ ਸਾਜਨ ਕੁਮਾਰ ਪੁੱਤਰ ਜਗਦੀਸ਼ ਸਿੰਘ ਅਤੇ ਵਿਸ਼ਾਲ ਕੁਮਾਰ ਪੁੱਤਰ ਖੈਤਲ ਵਜੋਂ ਹੋਈ ਹੈ। ਹਾਦਸੇ ਵਿਚ ਕਾਰ ਸਵਾਰ ਪਤੀ-ਪਤਨੀ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੁਲਦੀਪ ਕੌਰ ਵਾਸੀ ਗੱਜਰਵਾਲ, ਲੁਧਿਆਣਾ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਥਾਣਾ ਅਮੀਰ ਖਾਸ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

Related Post

Instagram