
ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਦੇ 20 ਸਾਲ ਨੌਜਵਾਨ ਯੁਵਰਾਜ ਸਿੰਘ ਹੋਈ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌ
- by Jasbeer Singh
- August 24, 2024

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਦੇ 20 ਸਾਲ ਨੌਜਵਾਨ ਯੁਵਰਾਜ ਸਿੰਘ ਹੋਈ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਦੇ ਇੱਕ 20 ਸਾਲ ਦੇ ਨੌਜਵਾਨ ਯੁਵਰਾਜ ਸਿੰਘ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਮੌਤ ਹੋ ਗਈ ਹੈ। ਉਸ ਦੀ ਮੌਤ ਨਾਲ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਉੱਥੇ ਹੀ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਰਿਹਾ ਹੈ। ਦੱਸਣਯੋਗ ਹੈ ਕਿ ਯੁਵਰਾਜ ਸਿੰਘ ਡੇਢ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਨੇ ਕਰਜ਼ਾ ਚੁੱਕ ਕੇ ਪੁੱਤਰ ਨੂੰ ਅਮਰੀਕਾ ਭੇਜਿਆ ਸੀ। ਮ੍ਰਿਤਕ ਯੁਵਰਾਜ ਸਿੰਘ ਦੇ ਤਾਇਆ ਅਜੀਤ ਸਿੰਘ ਨੇ ਸਰਕਾਰ ਅਤੇ ਐਨਆਰਆਈ ਵੀਰਾ ਅੱਗੇ ਅਪੀਲ ਕੀਤੀ ਕਿ ਉਹ ਯੁਵਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕਰਨ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਮ ਰਸਮਾਂ ਕਰ ਸਕਣ।