July 6, 2024 00:53:07
post

Jasbeer Singh

(Chief Editor)

Latest update

ਚੋਣ ਕਮਿਸ਼ਨ ਨੇ ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੇ ਤੁਰਤ ਤਬਾਦਲੇ ਦੇ ਹੁਕਮ ਕੀਤੇ ਜਾਰੀ

post-img

2024 Lok Sabha Elections: ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ਉਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਕਮਿਸ਼ਨ ਨੇ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਤਿੰਨਾਂ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਮੌਜੂਦਾ ਜ਼ਿਲ੍ਹੇ ਜਾਂ ਉਸ ਲੋਕ ਸਭਾ ਸੀਟ ਅਧੀਨ ਆਉਂਦੇ ਜ਼ਿਲ੍ਹਿਆਂ ’ਚੋਂ ਬਾਹਰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਤਿੰਨਾਂ ਅਧਿਕਾਰੀਆਂ ਦੀ ਥਾਂ ਨਵੀਂ ਨਿਯੁਕਤੀ ਲਈ ਤਿੰਨ-ਤਿੰਨ ਨਾਵਾਂ ਦੇ ਪੈਨਲ ਵੀ ਮੰਗੇ ਹਨ।ਚੋਣ ਕਮਿਸ਼ਨ ਦੀ ਇਹ ਪੰਜਾਬ ਨੂੰ ਲੈ ਕੇ ਪਹਿਲੀ ਕਾਰਵਾਈ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਡੀਸੀ ਵਿਸ਼ੇਸ਼ ਸਾਰੰਗਲ ਨੂੰ ਮੌਜੂਦਾ ਪੋਸਟਿੰਗ (ਜ਼ਿਲ੍ਹਾ ਜਲੰਧਰ) ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਤਾਇਨਾਤ ਕੀਤਾ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ ਨਾ ਹੋਵੇ।ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤਾਇਨਾਤੀ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਜਾਵੇਗਾ। ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਤਾਇਨਾਤ ਕਰਨ ਲਈ ਆਖਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਨਵੀਂ ਤਾਇਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤਾਇਨਾਤੀ ਵਾਲੇ ਜ਼ਿਲ੍ਹੇ ਜਾਂ ਉਸ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ।

Related Post