post

Jasbeer Singh

(Chief Editor)

Patiala News

ਪੰਜਾਬ ਚੋਣ ਕੁਇਜ਼-2025 ਲਈ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

post-img

ਪੰਜਾਬ ਚੋਣ ਕੁਇਜ਼-2025 ਲਈ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ -ਮੁਕਾਬਲੇ ਲਈ ਆਨ ਲਾਈਨ ਰਜਿਸਟ੍ਰੇਸ਼ਨ 17 ਜਨਵਰੀ ਤੱਕ -ਆਨਲਾਈਨ ਚੋਣ ਕੁਇਜ਼ ਮੁਕਾਬਲਾ 19 ਜਨਵਰੀ ਨੂੰ ਹੋਵੇਗਾ ਪਟਿਆਲਾ, 14 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ’ਪੰਜਾਬ ਚੋਣ ਕੁਇਜ਼-2025' ’ਚ ਆਪਣੀ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ਨੂੰ ਵੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ’ਪੰਜਾਬ ਚੋਣ ਕੁਇਜ਼-2025' ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਵਿੱਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਲਈ ਆਨਲਾਈਨ ਰਜਿਸਟ੍ਰੇਸ਼ਨ 17 ਜਨਵਰੀ, 2025 ਤੱਕ ਕੀਤੀ ਜਾ ਸਕਦੀ ਹੈ । ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਚੋਣ ਕੁਇਜ਼ ਮੁਕਾਬਲਾ 19 ਜਨਵਰੀ, 2025 ਨੂੰ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ ਨੂੰ ਲੁਧਿਆਣਾ ਵਿੱਚ ਹੋਵੇਗਾ । ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਦੌਰ ਵਿੱਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ 'ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਅਤੇ ਅੰਤਿਮ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ https://Punjab.indiastatquiz.com 'ਤੇ ਕੀਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਵੋਟਰ ਸ਼ਨਾਖ਼ਤੀ ਕਾਰਡ, ਆਧਾਰ ਕਾਰਡ ਅਤੇ ਸਕੂਲ/ਕਾਲਜ ਵੱਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ 'ਤੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ ਜਿਸ ਵਿੱਚ ਪਹਿਲੇ ਜੇਤੂ ਨੂੰ ਲੈਪਟਾਪ, ਦੂਜੇ ਜੇਤੂ ਨੂੰ ਐਂਡਰਾਇਡ ਟੈਬਲੇਟ, ਤੀਜਾ ਜੇਤੂ ਨੂੰ ਇੱਕ ਸਮਾਰਟ ਵਾਚ ਅਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟਾਪਰ ਲਈ ਇੱਕ ਸਮਾਰਟ ਫ਼ੋਨ ਸ਼ਾਮਲ ਹਨ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ।

Related Post