21 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਘੱਗਾ, 23 ਜੂਨ : ਥਾਣਾ ਘੱਗਾ ਪੁਲਸ ਨੇ ਇਕ ਵਿਅਕਤੀ ਵਿਰੁੱਧ 21 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਚਮਕੋਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਦੇਧਨਾ ਥਾਣਾ ਘੱਗਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਬਲਵਿੰਦਰ ਕੁਮਾਰ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪਿੰਡ ਚੁਪਕੀ ਮੌਜੂਦ ਸੀ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 21 ਬੋਤਲਾਂ ਸ਼ਰਾਬ ਦੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
