post

Jasbeer Singh

(Chief Editor)

Punjab

ਮਲੇਰਕੋਟਲਾ ਦੇ 21 ਸਾਲਾ ਨੌਜਵਾਨ ਗੁਰਮਹਿਕਪ੍ਰੀਤ ਸਿੰਘ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ

post-img

ਮਲੇਰਕੋਟਲਾ ਦੇ 21 ਸਾਲਾ ਨੌਜਵਾਨ ਗੁਰਮਹਿਕਪ੍ਰੀਤ ਸਿੰਘ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ ਕੈਨੇਡਾ : ਪੰਜਾਬ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਦੇ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ । ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਗੁਰਮਹਿਕਪ੍ਰੀਤ ਸਿੰਘ ਮਲੇਰਕੋਟਲਾ ਦੇ ਪਿੰਡ ਖੁਰਦ ਦਾ ਰਹਿਣ ਵਾਲਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਸ ਦੇ ਪਿਤਾ ਸੁਖਚੈਨ ਸਿੰਘ ਇਲੈਕਟ੍ਰੀਕਲ ਇੰਜੀਨੀਅਰ ਵੱਜੋਂ ਕੰਮ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਮਹਿਕਪ੍ਰੀਤ ਸਿੰਘ ਦੀ ਕਾਰ ਨਾਲ ਕੈਨੇਡਾ ਦੇ ਓਂਟਾਰੀਓ ਦੇ ਮਸਕੋਟਾ ਸ਼ਹਿਰ ਵਿੱਚ ਹਾਦਸਾ ਹੋ ਗਿਆ, ਜਿਸ `ਚ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਗੁਰਮਹਿਕਪ੍ਰੀਤ ਸਿੰਘ ਨੇ ਪਿੱਛੇ ਹੀ ਆਪਣੀ ਦੋ ਵਰਿਆਂ ਦੀ ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ਹਾਸਲ ਕੀਤਾ ਸੀ। ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਸਰਗਰਮ ਸਮਾਜ ਸੇਵੀ ਸੰਸਥਾ" ਗੋ ਫੰਡ ਮੀ" ਵੱਲੋਂ ਆਪਣੀ ਵੈਬਸਾਈਟ ਉੱਪਰ ਗੁਰਮਹਿਕ ਪ੍ਰੀਤ ਸਿੰਘ ਦੀ ਤਸਵੀਰ ਅਪਲੋਡ ਕਰਕੇ ਉਸ ਦੀ ਮ੍ਰਿਤਕ ਦੇਹ ਨੂੰ ਮਾਪਿਆਂ ਕੋਲ ਵਾਪਸ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।

Related Post