
ਪੰਜਾਬ ਪੁਲਸ ਦੇ 22 ਅਧਿਕਾਰੀਆਂ ਦਾ ਹੋਵੇਗਾ ਆਜਾਦੀ ਦਿਹਾੜੇ ਮੌਕੇ ਸਨਮਾਨ
- by Jasbeer Singh
- August 14, 2024

ਪੰਜਾਬ ਪੁਲਸ ਦੇ 22 ਅਧਿਕਾਰੀਆਂ ਦਾ ਹੋਵੇਗਾ ਆਜਾਦੀ ਦਿਹਾੜੇ ਮੌਕੇ ਸਨਮਾਨ ਚੰਡੀਗੜ੍ਹ : ਪੰਜਾਬ ਪੁਲਸ ਦੇ 22 ਪੁਲਿਸ ਅਧਿਕਾਰੀਆਂ ਨੂੰ ਆਜ਼ਾਦੀ ਦਿਹਾੜੇ `ਤੇ ਸਨਮਾਨਿਤ ਕੀਤਾ ਜਾਵੇਗਾ । ਜਾਣਕਾਰੀ ਅਨੁਸਾਰ 7 ਅਧਿਕਾਰੀਆਂ ਨੂੰ ਬਹਾਦਰੀ ਲਈ ਮੈਡਲ, 13 ਅਧਿਕਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਅਤੇ 2 ਅਧਿਕਾਰੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਸ਼ਟਰਪਤੀ ਮੈਡਲ ਲਈ ਏ. ਡੀ. ਜੀ. ਪੀ. ਪੰਜਾਬ ਨੀਰਜਾ ਵੋਰੁਵੇਰੋ, ਏ. ਆਈ. ਜੀ. ਮਨਮੋਹਨ ਸਿੰਘ ਨੂੰ ਦਿੱਤਾ ਜਾਵੇਗਾ। ਜਗਵਿੰਦਰ ਸਿੰਘ ਕਮਾਂਡੈਂਟ ਪੰਜਾਬ, ਡੀ. ਐੱਸ. ਪੀ. ਗੁਰਬਖਸ਼ੀਸ਼ ਸਿੰਘ ਮਾਨ, ਡੀ. ਐੱਸ. ਪੀ. ਸੰਜੀਵ ਕੁਮਾਰ, ਇੰਸਪੈਕਟਰ ਅਮਰਬੀਰ ਸਿੰਘ, ਸਬ-ਇੰਸਪੈਕਟਰ ਰਵਿੰਦਰ ਸਿੰਘ, ਏ. ਐੱਸ. ਆਈ ਗੁਰਦੇਵ ਸਿੰਘ, ਏ.ਐੱਸ.ਆਈ ਨਰੇਸ਼ ਕੁਮਾਰ, ਇੰਸਪੈਕਟਰ ਨਰਿੰਦਰ ਕੁਮਾਰ, ਸਬ-ਇੰਸਪੈਕਟਰ ਰਣਜੋਤ ਸਿੰਘ ਸਬ-ਇੰਸਪੈਕਟਰ ਬਲਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਏ.ਐਸ.ਆਈ ਮੁਹੰਮਦ ਰਮਜ਼ਾਨ, ਸਬ ਇੰਸਪੈਕਟਰ ਜਗਜੀਤ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਮੈਡਲ ਲਈ ਏ. ਆਈ.ਜੀ ਸੰਦੀਪ ਗੋਇਲ, ਡੀ. ਐਸ. ਪੀ. ਬਿਕਰਮਜੀਤ ਸਿੰਘ ਬਰਾੜ, ਡੀ.ਐਸ.ਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਬ-ਇੰਸਪੈਕਟਰ ਜਸਪ੍ਰੀਤ ਸਿੰਘ, ਸਬ ਇੰਸਪੈਕਟਰ ਗੁਰਪ੍ਰੀਤ ਸਿੰਘ, ਕਾਂਸਟੇਬਲ ਸੁਖਰਾਜ ਸਿੰਘ ਨੂੰ ਦਿੱਤੀ ਜਾਵੇਗੀ।
Related Post
Popular News
Hot Categories
Subscribe To Our Newsletter
No spam, notifications only about new products, updates.