ਦਿੱਲੀ ਵਿਧਾਨ ਸਭਾ ਅਮਨ ਅਮਾਨ ਨਾਲ ਹੋਣ ਲਈ ਦਿੱਲੀ ਵਿਚ ਤਾਇਾਤ ਕੀਤੀਆਂ ਗਈਆਂ ਹਨ ਅਰਧ ਸੈਨਿਕ ਬਲਾਂ ਦੀਆਂ 220 ਕੰਪਨੀਆਂ ਤ
- by Jasbeer Singh
- February 5, 2025
ਦਿੱਲੀ ਵਿਧਾਨ ਸਭਾ ਅਮਨ ਅਮਾਨ ਨਾਲ ਹੋਣ ਲਈ ਦਿੱਲੀ ਵਿਚ ਤਾਇਾਤ ਕੀਤੀਆਂ ਗਈਆਂ ਹਨ ਅਰਧ ਸੈਨਿਕ ਬਲਾਂ ਦੀਆਂ 220 ਕੰਪਨੀਆਂ ਤੇ 30 ਹਜ਼ਾਰ ਪੁਲਸ ਮੁਲਾਮ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਅੱਜ ਪੈ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਜਿਥੇ 30 ਹਜ਼ਾਰ ਤੋਂ ਵੱਧ ਪੁਲਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ, ਉੇਥੇ ਅਰਧ ਸੈਨਿਕ ਬਲਾਂ ਦੀਆਂ 220 ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ।ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜੋ ਕਿ ਅੱਜ ਸਵੇਰੇ 7 ਵਜੇ ਸ਼ੁਰੂ ਹੋਈ ਵਿਚ ਦਿੱਲੀ ਦੇ 1.56 ਕਰੋੜ ਤੋਂ ਵੱਧ ਯੋਗ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ ਅਤੇ 699 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ ਅਤੇ ਸਾਰੇ 70 ਵਿਧਾਨ ਸਭਾ ਹਲਕਿਆਂ ਦੇ 13,766 ਪੋਲਿੰਗ ਸਟੇਸ਼ਨਾਂ `ਤੇ ਵੋਟਿੰਗ ਹੋਵੇਗੀ। ਦਿੱਲੀ ਚੋਣਾਂ ਵਿਚ ਲਗਭਗ 3 ਹਜ਼ਾਰ ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਵਜੋਂ ਚੁਣਿਆਂ ਗਿਆ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਡਰੋਨ ਨਿਗਰਾਨੀ, ਤੇਜ਼ ਪ੍ਰਤੀਕਿਰਿਆ ਟੀਮਾਂ, `ਸਟਰਾਈਕਿੰਗ ਟੀਮਾਂ` ਅਤੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ () ਦੀ ਇੱਕ ਕੰਪਨੀ ਸਮੇਤ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਪੈਸ਼ਲ ਕਮਿਸ਼ਨਰ ਆਫ਼ ਪੁਲਸ ਦੇਵੇਸ਼ ਚੰਦਰ ਸ਼੍ਰੀਵਾਸਤਵ ਨੇ ਕਿਹਾ ਹੈ ਕਿ ਦਿੱਲੀ ਪੁਲਸ ਦੇ ਸਾਰੇ ਕਰਮਚਾਰੀ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਚੋਣਾਂ ਤੋਂ ਪਹਿਲਾਂ ਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿੱਲੀ ਪੁਲਿਸ ਦੇ ਸਾਰੇ ਸੀਨੀਅਰ ਕਰਮਚਾਰੀ ਪੋਲਿੰਗ ਸਟੇਸ਼ਨਾਂ `ਤੇ ਮੌਜੂਦ ਹਨ।ਉਨ੍ਹਾਂ ਕਿਹਾ ਕਿ ਅਰਧ ਸੈਨਿਕ ਬਲਾਂ ਦੀਆਂ 220 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 150 ਕੰਪਨੀਆਂ ਸੀਏਪੀਐਫ ਦੀਆਂ ਹਨ ਅਤੇ 70 ਕੰਪਨੀਆਂ 10 ਵੱਖ-ਵੱਖ ਰਾਜਾਂ ਦੀਆਂ ਹਨ। ਇਸ ਤੋਂ ਇਲਾਵਾ, 30 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ, 9 ਹਜ਼ਾਰ ਹੋਮ ਗਾਰਡ ਅਤੇ ਦਿੱਲੀ ਪੁਲਿਸ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਨਾਲ ਲੱਗਦੇ ਦਿੱਲੀ ਦੇ ਸਾਰੇ 65 ਸਰਹੱਦੀ ਲਾਂਘੇ ਪਹਿਲਾਂ ਹੀ ਸੀਲ ਕਰ ਦਿੱਤੇ ਗਏ ਹਨ ਅਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 7 ਜਨਵਰੀ ਤੋਂ 3 ਫ਼ਰਵਰੀ ਤਕ, ਦਿੱਲੀ ਪੁਲਿਸ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ 1,076 ਮਾਮਲੇ ਦਰਜ ਕੀਤੇ ਹਨ ਅਤੇ 34,250 ਲੋਕਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਲਿਆ ਹੈ। ਵਿਸ਼ੇਸ਼ ਪੁਲਿਸ ਕਮਿਸ਼ਨਰ ਨੇ ਕਿਹਾ, “ਇਹ ਮਾਮਲੇ 7 ਜਨਵਰੀ ਤੋਂ 3 ਫ਼ਰਵਰੀ ਤੱਕ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਦਰਜ ਕੀਤੇ ਗਏ ਹਨ। 3 ਫ਼ਰਵਰੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ ਸੀ। ਸਾਡੀ ਟੀਮ ਨੇ 469 ਗੈਰ-ਕਾਨੂੰਨੀ ਹਥਿਆਰ ਅਤੇ 513 ਕਾਰਤੂਸ ਜ਼ਬਤ ਕੀਤੇ ਹਨ ਅਤੇ ਅਸਲਾ ਐਕਟ ਤਹਿਤ 491 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ 1,10,093 ਲੀਟਰ ਸ਼ਰਾਬ ਵੀ ਜ਼ਬਤ ਕੀਤੀ ਅਤੇ 1,381 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਸਖ਼ਤ ਨਿਗਰਾਨੀ ਕਾਰਨ, ਪੁਲਿਸ ਨੇ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਵਿੱਚ 177 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1,200 ਤੋਂ ਵੱਧ ਪਾਬੰਦੀਸ਼ੁਦਾ ਟੀਕਿਆਂ ਦੇ ਨਾਲ-ਨਾਲ 77.9 ਕਰੋੜ ਰੁਪਏ ਤੋਂ ਵੱਧ ਮੁੱਲ ਦੇ 196.602 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ।
Related Post
Popular News
Hot Categories
Subscribe To Our Newsletter
No spam, notifications only about new products, updates.