Crime
0
24 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ
- by Jasbeer Singh
- June 23, 2025
24 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਰਾਜਪੁਰਾ, 23 ਜੂਨ : ਥਾਣਾ ਸਦਰ ਰਾਜਪੁਰਾ ਪੁਲਸ ਨੇ ਇਕ ਵਿਅਕਤੀ ਵਿਰੁੱਧ 24 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਦੇਵ ਸਿੰਘ ਪੁੱਤਰ ਦੀਵਾਨ ਚੰਦ ਵਾਸੀ ਜੰਨਸੂਆ ਥਾਣਾ ਸਦਰ ਰਾਜਪੁਰਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਹਰਵਿੰਦਰ ਸਿੰਘ ਜੋ ਕਿ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੱਸ ਅੱਡਾ ਜੰਨਸੂਆ ਮੌਜੂਦ ਸਨ ਨੇ ਜਦੋਂ ਉਕਤ ਵਿਅਕਤੀ ਨੂ ੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮੋਟਾ ਸੰਤਰਾ ਚੰਡੀਗੜ੍ਹ ਦੀਆ ਬ੍ਰਾਮਦ ਹੋਈਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
