
ਪੱਛਮੀ ਬੰਗਾਲ ਚ 25,753 ਅਧਿਆਪਕ ਬਰਖ਼ਾਸਤ, ਵਾਪਸ ਕਰਨੀ ਪਵੇਗੀ ਤਨਖ਼ਾਹ; ਮਮਤਾ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ
- by Aaksh News
- April 23, 2024

ਪੱਛਮੀ ਬੰਗਾਲ ਦੀ ਮਮਤਾ ਸਰਕਾਰ ਨੂੰ ਅਧਿਆਪਕ ਭਰਤੀ ਘੁਟਾਲੇ ਮਾਮਲੇ ਚ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕਲਕੱਤਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ 23,753 ਨੌਕਰੀਆਂ ਰੱਦ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਇਨ੍ਹਾਂ ਸਾਰੇ ਅਧਿਆਪਕਾਂ ਨੂੰ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਆਪਣੀ ਤਨਖਾਹ ਵਾਪਸ ਕਰਨੀ ਪਵੇਗੀਪੱਛਮੀ ਬੰਗਾਲ ਦੀ ਮਮਤਾ ਸਰਕਾਰ ਨੂੰ ਅਧਿਆਪਕ ਭਰਤੀ ਘੁਟਾਲੇ ਮਾਮਲੇ ਚ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕਲਕੱਤਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ 23,753 ਨੌਕਰੀਆਂ ਰੱਦ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਇਨ੍ਹਾਂ ਸਾਰੇ ਅਧਿਆਪਕਾਂ ਨੂੰ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਆਪਣੀ ਤਨਖਾਹ ਵਾਪਸ ਕਰਨੀ ਪਵੇਗੀ। ਇਨ੍ਹਾਂ ਸਾਰੇ ਅਧਿਆਪਕਾਂ ਨੂੰ ਵਿਆਜ ਸਮੇਤ ਵਾਪਸ ਕਰਨਾ ਹੋਵੇਗਾ। ਜਸਟਿਸ ਦੇਬਾਂਸ਼ੂ ਬਾਸਕ ਅਤੇ ਜਸਟਿਸ ਮੁਹੰਮਦ ਸ਼ਬਰ ਰਸ਼ੀਦੀ ਦੀ ਡਿਵੀਜ਼ਨ ਬੈਂਚ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨਿਯੁਕਤੀ ਪ੍ਰਕਿਰਿਆ ਦੀ ਹੋਰ ਜਾਂਚ ਕਰਨ ਅਤੇ ਤਿੰਨ ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਨੇ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਨੂੰ ਨਵੀਂ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ