
ਭ੍ਰਿਸ਼ਟਾਚਾਰ ਵਿਚ ਸਾਮਲ ਤਿੰਨ ਡਿਪਟੀ ਤੇ ਦੋ ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਅਧਿਕਾਰੀਆਂ ਨੂੰ ਕੀਤਾ ਸਸਪੈਂਡ
- by Jasbeer Singh
- June 28, 2025

ਭ੍ਰਿਸ਼ਟਾਚਾਰ ਵਿਚ ਸਾਮਲ ਤਿੰਨ ਡਿਪਟੀ ਤੇ ਦੋ ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਅਧਿਕਾਰੀਆਂ ਨੂੰ ਕੀਤਾ ਸਸਪੈਂਡ ਚੰਡੀਗੜ੍ਹ, 28 ਜੂਨ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਚਲਦਿਆਂ ਇਕ ਵਾਰ ਫਿਰ ਸਖ਼ਤ ਕਦਮ ਚੁੱਕਦਿਆਂ 3 ਡਿਪਟੀ ਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਜਿਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਹੈ ਵਲੋਂ ਵੱਖ-ਵੱਖ ਜੇਲ੍ਹਾਂ ਵਿਚ ਤਾਇਨਾਤ ਹੋਣ ਵੇਲੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਨਸ਼ੇ ਤੇ ਮੋਬਾਈਲ ਫੋਨ ਮੁਹੱਈਆ ਕਰਵਾਏ ਜਾਂਦੇ ਸਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋ਼ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਕਿਸੇ ਵੀ ਭ੍ਰਿਸ਼ਟਾਚਾਰ ਕਰਨ ਵਾਲੇ ਬਖਸਿ਼ਆ ਨਹੀਂ ਹੈ ਸਗੋਂ ਉਸ ਖਿਲਾਫ਼ ਫੌਰੀ ਕਾਰਵਾਈ ਕਰਦਿਆਂ ਤੁਰੰਤ ਐਕਸ਼ਨ ਲਿਆ ਗਿਆ ਹੈ ਤਾਂ ਜੋ ਪੰਜਾਬ ਭ੍ਰਿਸ਼ਟਾਚਾਰ ਮੁਕਤ ਹੋ ਸਕੇ।