
ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇ. ਈ. ਈ. ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫ਼ਾਈ
- by Jasbeer Singh
- April 23, 2025

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇ. ਈ. ਈ. ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫ਼ਾਈ ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਫਲ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ ਵਧਾਈਆਂ ਪਟਿਆਲਾ, 23 ਅਪ੍ਰੈਲ 2025 : ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਇਹ ਮਾਣ ਦੀ ਗੱਲ ਹੈ ਕਿ ਇੰਜੀਨੀਅਰਿੰਗ ਖੇਤਰ ਵਿੱਚ ਦਾਖਲਾ ਲੈਣ ਲਈ ਰਾਸ਼ਟਰੀ ਪੱਧਰ ‘ਤੇ ਹੋਣ ਵਾਲੀ ਜੇ. ਈ. ਈ. ਪ੍ਰੀਖਿਆ ਵਿੱਚ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ । ਇਨ੍ਹਾਂ ਵਿਦਿਆਰਥੀਆਂ ਨੇ ਨੈਸ਼ਨਲ ਟੈਲੈਂਟ ਨੂੰ ਦਰਸਾਉਂਦਿਆਂ ਸਾਬਤ ਕੀਤਾ ਕਿ ਸਰਕਾਰੀ ਸਕੂਲ ਵੀ ਹੁਨਰ ਅਤੇ ਗਿਆਨ ਦੇ ਕੇਂਦਰ ਬਣ ਰਹੇ ਹਨ । ਮੈਰੀਟੋਰੀਅਸ ਸਕੂਲ ਪਟਿਆਲਾ ਦੇ 17 ਵਿਦਿਆਰਥੀਆਂ ਨੇ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ 2 ਵਿਦਿਆਰਥੀਆਂ, ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਦੇ 2 ਵਿਦਿਆਰਥੀਆਂ ਰੋਨਿਤ ਅਤੇ ਦਿਵਯਾਂਸ਼ੂ ਨੇ, ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਐਨ. ਟੀ. ਸੀ. ਰਾਜਪੁਰਾ ਟਾਊਨ ਦੇ 2 ਵਿਦਿਆਰਥੀਆਂ ਗਗਨਦੀਪ ਅਤੇ ਅਮਨ ਸਿੰਘ ਨੇ, ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਦੇ ਇੰਦਰਜੀਤ ਸਿੰਘ ਨੇ, ਸ. ਸ. ਸ. ਸ. ਭਾਂਖਰ ਅਤੇ ਸ. ਸ. ਸ. ਸ. ਲੌਟ ਦੀ ਵਿਦਿਆਰਥਣ ਹਰਮਨਦੀਪ ਕੌਰ ਸਮੇਤ ਕੁੱਲ 10 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਦੀ ਮੁਕਾਬਲਾ ਪ੍ਰੀਖਿਆ ਵਿੱਚ ਕੁਆਲੀਫ਼ਾਈ ਕੀਤਾ ਹੈ । ਇਹ ਉਪਲਬਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਅਗਵਾਈ ਅਤੇ ਸਕੂਲੀ ਪ੍ਰਬੰਧਾਂ ਵਿੱਚ ਸੁਧਾਰ ਦਾ ਨਤੀਜਾ ਹੈ । ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਡਿਪਟੀ ਡੀ. ਈ. ਓ. ਰਵਿੰਦਰਪਾਲ ਸ਼ਰਮਾ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਇਸ ਤਰ੍ਹਾਂ ਦੀ ਉਚ ਪੱਧਰੀ ਪ੍ਰੀਖਿਆ ਵਿੱਚ ਕਾਮਯਾਬ ਹੋਣਾ ਸਮੂਹ ਸਿੱਖਿਆ ਵਿਭਾਗ ਲਈ ਬਹੁਤ ਵਧੀਆ ਗੱਲ ਹੈ । ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਜਸਵਿੰਦਰ ਕੌਰ ਸਹਾਇਕ ਡਾਇਰੈਕਟਰ ਨੇ ਵੀ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਅਤੇ ਸਮਰਥਨ ਦਿੱਤਾ । ਨਿਸ਼ਚਿਤ ਹੈ ਕਿ ਇਹ ਕਾਮਯਾਬੀ ਆਉਣ ਵਾਲੇ ਸਮੇਂ ਵਿੱਚ ਹੋਰ ਵਿਦਿਆਰਥੀਆਂ ਨੂੰ ਪ੍ਰੇਰਿਤ ਕਰੇਗੀ ਅਤੇ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਵਧਾਏਗੀ ।
Related Post
Popular News
Hot Categories
Subscribe To Our Newsletter
No spam, notifications only about new products, updates.