post

Jasbeer Singh

(Chief Editor)

Patiala News

ਆਈ. ਟੀ. ਆਈ ਵਿਖੇ ਲੱਗੇ ਪਲੇਸਮੈਂਟ ਕੈਂਪ 'ਚ 286 ਉਮੀਦਵਾਰਾਂ ਦੀ ਪਹਿਲੇ ਰਾਊਂਡ 'ਚ ਹੋਈ ਚੋਣ

post-img

ਆਈ. ਟੀ. ਆਈ ਵਿਖੇ ਲੱਗੇ ਪਲੇਸਮੈਂਟ ਕੈਂਪ 'ਚ 286 ਉਮੀਦਵਾਰਾਂ ਦੀ ਪਹਿਲੇ ਰਾਊਂਡ 'ਚ ਹੋਈ ਚੋਣ ਪਟਿਆਲਾ, 29 ਮਈ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਸਰਕਾਰੀ ਆਈ.ਟੀ.ਆਈ ਨਾਭਾ ਰੋਡ ਪਟਿਆਲਾ ਵਿਖੇ ਇੱਕ ਮੈਗਾ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਮੈਗਾ ਕੈਂਪ ਵਿੱਚ 40 ਤੋਂ ਵੱਧ ਨਾਮਵਰ ਕੰਪਨੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਪਟਿਆਲਾ ਜ਼ਿਲ੍ਹੇ ਦੇ 313 ਪ੍ਰਾਰਥੀਆਂ ਵੱਲੋਂ ਭਾਗ ਲੈ ਕੇ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਦਿੱਤੀ ਗਈ ਅਤੇ ਕੰਪਨੀਆਂ ਵੱਲੋਂ 286 ਪ੍ਰਾਰਥੀਆਂ ਦੀ ਪਹਿਲੇ ਰਾਊਂਡ ਵਿੱਚ ਚੋਣ ਕੀਤੀ ਗਈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਜਾਂ ਉਨ੍ਹਾਂ ਵੱਲੋਂ ਆਪਣਾ ਕੋਈ ਕਾਰੋਬਾਰ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਸਰਕਾਰੀ ਆਈ.ਟੀ.ਆਈ ਲੜਕੇ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀਆਂ ਵੱਲੋਂ ਕੰਪਨੀਆਂ ਦਾ ਇਸ ਮੇਲੇ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਗਿਆ ਅਤੇ ਪ੍ਰਾਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ।

Related Post