ਸ੍ਰੀ ਅਨੰਦਪੁਰ ਸਾਹਿਬ ਸਮੇਤ 3 ਸ਼ਹਿਰਾਂ ਨੂੰ ਪੰਜਾਬ ਸਰਕਾਰ ਨੇ ਐਲਾਨਿਆ ਪਵਿੱਤਰ ਸ਼ਹਿਰ
- by Jasbeer Singh
- November 24, 2025
ਸ੍ਰੀ ਅਨੰਦਪੁਰ ਸਾਹਿਬ ਸਮੇਤ 3 ਸ਼ਹਿਰਾਂ ਨੂੰ ਪੰਜਾਬ ਸਰਕਾਰ ਨੇ ਐਲਾਨਿਆ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ 2025 : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਚ ਸ਼ੁਰੂ ਹੋ ਹੋਇਆ । ਇਤਿਹਾਸ ‘ਚ ਪਹਿਲੀ ਵਾਰ ਇਹ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ । ਇਸ ਮੌਕੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਦਾ ਗਲਿਆਰਾ ਜਿਹੜਾ ਕਿ ਗਲਿਆਰੇ ਦਾ ਏਰੀਆ ਹੈ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਇਹ ਤਿੰਨੋਂ ਤਖਤਾਂ ਦੇ ਇਤਿਹਾਸਿਕ ਸ਼ਹਿਰਾਂ ਨੂੰ ਪੰਜਾਬ ਦੇ ਅਧਿਕਾਰਤ ਪਵਿੱਤਰ ਸ਼ਹਿਰ ਐਲਾਨਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤਾ ਪ੍ਰਸਤਾਵ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪਹਿਲੀ ਵਾਰ ਪੰਜਾਬ ਦੇ ਸਾਰੇ ਸਕੂਲਾਂ ‘ਚ ਸਵੇਰ ਦੀ ਸਭਾ ‘ਚ ਗੁਰੂ ਸਾਹਿਬ ਦਾ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਸਾਰੇ ਸਕੂਲਾਂ ‘ਚ ਸਵੇਰ ਦੀ ਸਭਾ ‘ਚ ਗੁਰੂ ਸਾਹਿਬ ਦਾ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ। ਗੁਰੂ ਸਾਹਿਬਾਨ ਦੇ ਇਕੱਠ ਲਈ ਸੜਕਾਂ ਬਣਾਈਆਂ ਜਾ ਰਹੀਆਂ ਹਨ। ਜ਼ਮੀਨ ਤੋਂ ਅਸਮਾਨ ਤੱਕ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ। ਇਕੱਠ ਦੇ ਬਜਟ ਬਾਰੇ ਮੁੱਖ ਮੰਤਰੀ ਕਹਿੰਦੇ ਹਨ, “ਜਿੰਨੇ ਪੈਸੇ ਚਾਹੀਦੇ ਹਨ, ਲੈ ਜਾਓ।”
