post

Jasbeer Singh

(Chief Editor)

Punjab

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 3 ਕੇਸ ਦਰਜ ਕਰਕੇ 4 ਮੁਲਜ਼ਮ ਗ੍ਰਿਫਤਾਰ

post-img

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 3 ਕੇਸ ਦਰਜ ਕਰਕੇ 4 ਮੁਲਜ਼ਮ ਗ੍ਰਿਫਤਾਰ ਮੂਨਕ, 4 ਮਈ 2026 : ਜਿਲਾ ਸੰਗਰੂਰ ਦੇ ਐਸ. ਐਸ. ਪੀ. ਸਰਤਾਜ ਚਹਿਲ ਨੇ ਦੱਸਿਆ ਕਿ ਮੂਨਕ ਪੁਲਸ ਵਲੋਂ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਤਿੰਨ ਕੇਸ ਦਰਜ ਕਰਕੇ ਚਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹੋਰ ਕੀ ਕੀ ਦੱਸਿਆ ਐਸ. ਐਸ. ਪੀ. ਸੰਗਰੂਰ ਨੇ ਸਰਤਾਜ ਸਿੰਘ ਚਾਹਲ ਐਸ. ਐਸ. ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 27 ਅਪੈ੍ਰਲ 2026 ਤੋਂ 3 ਮਈ 2026 ਤਕ ਐਨ. ਡੀ. ਪੀ. ਐਸ. ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 09 ਗ੍ਰਾਮ ਹੇਰੋਇਨ/ਚਿੱਟਾ ਬ੍ਰਾਮਦ ਕਰਵਾਇਆ ਅਤੇ 02 ਮੁਕੱਦਮੇ ਅਧੀਨ ਧਾਰਾ 27/61/85 ਤਹਿਤ ਦਰਜ ਕਰਕੇ ਨਸ਼ੇ ਦੀ ਦਲਦਲ ਵਿੱਚ ਫਸੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 06 ਵਿਅਕਤੀਆਂ ਨੂੰ ਦਵਾਈ ਦਿਲਵਾਈ ਗਈ। ਇੱਕ ਮੁਕੱਦਮਾ ਐਕਸਾਇਜ ਐਕਟ ਤਹਿਤ ਦਰਜ ਕਰਕੇ ਮੁਲਜ਼ਮ ਪਾਸੋਂ 80 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਗੈਰ ਸਮਾਜਿਕ ਅਨਸਰਾਂ ਵਿਰੁੱਧ ਕੀਤੀ ਗਈ ਰੋਕੂ ਕਾਰਵਾਈ ਇਸ ਤੋਂ ਇਲਾਵਾ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 13 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 86 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 40 ਵਿਅਕਤੀਆਂ ਵਿਰੁੱਧ 172 ਤਹਿਤ ਕਾਰਵਾਈ ਕੀਤੀ ਗਈ। ਨਸ਼ਾ ਵਿਰੋਧੀ ਮੁਹਿੰਮ ਸਬੰਧੀ ਜਨਤਾ ਨੂੰ ਕੀਤਾ ਜਾਗਰੂਕ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Related Post

Instagram