National
0
ਪੰਜਾਬ ਤੇ ਦਿੱਲੀ ’ਚ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਐੱਸਐੱਫਜੇ ਦੇ 3 ਸਮਰਥਕ ਗ੍ਰਿਫ਼ਤਾਰ
- by Aaksh News
- May 14, 2024
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਹੈ ਕਿ ਕਾਊਂਟਰ-ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਿੱਖ਼ਸ ਫ਼ਾਰ ਜਸਟਿਸ ਦੇ ਨਿਊਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ ਪੰਨੂ ਦੇ 3 ਸਮਰਥਕਾਂ ਨੂੰ ਪੰਜਾਬ ਦੇ ਬਠਿੰਡਾ ਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਅਪਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਬਠਿੰਡਾ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ ਅਤੇ 9 ਮਈ ਨੂੰ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ।

