post

Jasbeer Singh

(Chief Editor)

Patiala News

ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਦਸਮੇਸ਼ ਪਿਤਾ ਦੇ ਗੁਰਿਆਈ ਦਿਵਸ ਸਬੰਧੀ ਸਬ ਕਮੇਟੀ ਦੀ ਇਕੱਤਰਤਾ

post-img

ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਦਸਮੇਸ਼ ਪਿਤਾ ਦੇ ਗੁਰਿਆਈ ਦਿਵਸ ਸਬੰਧੀ ਸਬ ਕਮੇਟੀ ਦੀ ਇਕੱਤਰਤਾ ਪੰਜ ਮੈਂਬਰੀ ਕਮੇਟੀ ਦੀ ਇਕੱਤਰਤਾ ਵਿਚ ਸੈਮੀਨਾਰ ਉਲੀਕੇ ਜਾਣਗੇ ਸਬੰਧੀ ਦੀਰਘ ਵਿਚਾਰਾਂ ਪੰਜ ਇਤਿਹਾਸਕ ਅਸਥਾਨਾਂ ’ਤੇ ਕਰਵਾਏ ਜਾਣਗੇ ਸੈਮੀਨਾਰ, ਪਟਿਆਲਾ ਵਿਖੇ ਵੀ ਹੋਣਗੇ ਦੋ ਧਾਰਮਿਕ ਸਮਾਗਮ ਪਟਿਆਲਾ 16 ਮਈ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਧਾਮੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਸਬੰਧੀ ਉਲੀਕੇ ਜਾ ਰਹੇ ਪ੍ਰੋਗਰਾਮ ਜੋਸ਼ੋ ਖਰੋਸ਼ ਨਾਲ ਮਨਾਏ ਜਾਣਗੇ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗਠਿਤ ਸਬ ਕਮੇਟੀ ਦੀ ਇਕੱਤਰਤਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਚੇਚੇ ਤੌਰ ’ਤੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਬੀਬੀ ਗੁਰਪ੍ਰੀਤ ਕੌਰ, ਮੀਤ ਸਕੱਤਰ ਸੁਖਦੇਵ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀ ਸਾਹਿਬਾਨ ਸ਼ਾਮਲ ਹੋਏ। ਇਕੱਤਰਤਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਵਸ, 350 ਸਾਲਾ ਦਸਮੇਸ਼ ਪਿਤਾ ਦਾ ਗੁਰਿਆਈ ਦਿਵਸ ਤੋਂ ਇਲਾਵਾ ਭਾਈ ਦਿਆਲਾ ਜੀ, ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਨਾਲ ਸਬੰਧਿਤ ਕਰਵਾਏ ਜਾਣਗੇ ਸੈਮੀਨਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ ਸਬੰਧੀ ਰੂਪ ਰੇਖਾ ਉਲੀਕੀ ਗਈ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਬ ਕਮੇਟੀ ਦੀ ਬੈਠਕ ਵਿਚ ਪੰਜ ਇਤਿਹਾਸਕ ਅਸਥਾਨਾਂ ਜਿਨ੍ਹਾਂ ਵਿਚ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਵਿਖੇ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਜਿੱਥੇ ਸੈਮੀਨਾਰ ਕਰਵਾਏ ਜਾਣਗੇ, ਉੱਥੇ ਹੀ ਇਕ ਅੰਤਰ ਰਾਸ਼ਟਰੀ ਸੈਮੀਨਾਰ ਦਿੱਲੀ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਮੀਨਾਰਾਂ ਸਬੰਧੀ ਤਾਰੀਕਾਂ ਦਾ ਐਲਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕੀਤਾ ਜਾਵੇਗਾ। ਇਕੱਤਰਤਾ ਦੌਰਾਨ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪਟਿਆਲਾ ਵਿਖੇ ਦੋ ਧਾਰਮਿਕ ਸਮਾਗਮ ਉਲੀਕੇ ਜਾਣ ਸਬੰਧੀ ਸੁਝਾਅ ਦਿੱਤਾ, ਜਿਸ ਨੂੰ ਸਬ ਕਮੇਟੀ ਨੇ ਮੰਨਦਿਆਂ ਕਿਹਾ ਕਿ ਗੁਰਦੁਆਰਾ ਮੋਤੀ ਬਾਗ਼ ਸਾਹਿਬ ਅਤੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਅਤੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਚਰਨਛੋਹ ਅਸਥਾਨਾਂ ’ਤੇ ਵੱਡੇ ਪ੍ਰੋਗਰਾਮ ਕਰਵਾਏ ਜਾ ਸਕਦੇ ਹਨ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਜਥੇਦਾਰ ਗੁਰਚਰਨ ਸਿੰਘ ਗਰੇਵਾਲ ਅਤੇ ਬੀਬੀ ਗੁਰਪ੍ਰੀਤ ਕੌਰ ਨੇ ਵੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਜੀਵਨ ਉਦੇਸ਼ ਅਤੇ ਵਿਚਾਰਧਾਰਾ ਨੂੰ ਕੌਮਾਂਤਰੀ ਪੱਧਰ ’ਤੇ ਪਹੁੰਚਾਉਣਾ ਹੋਵੇਗਾ, ਜਿਨ੍ਹਾਂ ਦਾ ਬਲੀਦਾਨ ਤੇ ਸ਼ਹਾਦਤ ਮਨੁੱਖਤਾ ਲਈ ਸੀ ਅੱਜ ਉਨ੍ਹਾਂ ਵੱਲੋਂ ਰਚਿਤ ਬਾਣੀ ਅਤੇ ਉਦੇਸ਼ ਨੂੰ ਹੋਰ ਵੀ ਅੱਗੇ ਲਿਜਾਣ ਦੀ ਲੋੜ ਹੈ। ਮੀਟਿੰਗ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਵੀ ਆਪਣੇ ਵਿਚਾਰਾਂ ਵਿਚ ਦੱਸਿਆ ਕਿ ਜਦੋਂ ਸਿੱਖਾਂ ਦੀ ਸਿਰਮੌਰ ਸੰਸਥਾ 350 ਸਾਲਾ ਸ਼ਹੀਦੀ ਦਿਵਸ ਅਤੇ 350 ਸਾਲਾ ਗੁਰਿਆਈ ਦਿਵਸ ਸਬੰਧੀ ਪ੍ਰੋਗਰਾਮ ਉਲੀਕ ਰਹੀ ਹੈ ਤਾਂ ਇਸ ਸਬੰਧ ਵਿਚ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਵੀ ਉਲੀਕ ਲੈਣੇ ਚਾਹੀਦੇ ਹਨ ਤਾਂ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਸੰਗਤੀ ਰੂਪ ਵਿਚ ਪਹੁੰਚ ਸਕੇ। ਅੰਤ ਵਿਚ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸਬ ਕਮੇਟੀ ਦੀ ਇਕੱਤਰਤਾ ਵਿਚ ਸ਼ਾਮਲ ਹੋਏ ਸਾਰੇ ਮੈਂਬਰ ਸਾਹਿਬਾਨ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਇੰਚਾਰਜ ਬਲਦੇਵ ਸਿੰਘ, ਇੰਚਾਰਜ ਸ਼ਤਾਬਦੀਆਂ ਯੋਗੇਸ਼ਵਰ ਸਿੰਘ, ਬਲਜੀਤ ਸਿੰਘ, ਸਕੱਤਰ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਭਾਈ ਹਰਵਿੰਦਰ ਸਿੰਘ, ਭਾਈ ਸਰਬਜੀਤ ਸਿੰਘ ਆਦਿ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Related Post