
350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ ਸਬੰਧੀ ਪੋਸਟਰ ਰਿਲੀਜ਼
- by Jasbeer Singh
- June 27, 2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ ਸਬੰਧੀ ਪੋਸਟਰ ਰਿਲੀਜ਼ -ਸੰਤ ਸਮਾਜ, ਸਿੱਖ ਸਭਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਪਟਿਆਲਾ, ਰੱਖੜਾ, 27 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ?ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਸੰਤ ਸਮਾਜ ਅਤੇ ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਹੋਈ। ਇਸ ਇਕੱਤਰਤਾ ਦੌਰਾਨ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮ ਪੋ?ਰਗਰਾਮ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਇਕੱਤਰਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਕਿਰਨਬੀਰ ਸਿੰਘ ਬਾਬਾ ਸ੍ਰੀ ਚੰਦ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਆਦਿ ਨੇ ਇਕੱਤਰਤਾ ਦੌਰਾਨ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਪੰਜ ਮੂਲ ਮੰਤਰ ਦੇ ਪਾਠ ਰਾਹੀਂ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਸਿੱਖ ਰਾਜ ਸਥਾਪਤ ਕਰਨ, ਕਿਸਾਨੀ ਵਰਗੇ ਮਸਲਿਆਂ ਤੋਂ ਇਲਾਵਾ ਸੂਬਾ ਸਰਹਿੰਦ ਨੂੰ ਸਬਕ ਸਿਖਾਉਣ ਵਰਗੇ ਮਹਾਨ ਕਾਰਜ ਬਾਬਾ ਬੰਦਾ ਸਿੰਘ ਬਹਾਦਰ ਨੇ ਕੀਤੇ। ਇਸ ਮੌਕੇ ਅੰਤਿਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ੲਸ ਸਬੰਧ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਅਤੇ ਸੰਤ ਸਮਾਜ ਨੂੰ ਇਸ ਕਰਕੇ ਜੋੜਿਆ ਗਿਆ ਤਾਂ ਕਿ 350 ਸਾਲਾ ਸ਼ਹੀਦੀ ਦਿਹਾੜਾ ਜੋ ਸ਼ੋ੍ਰਮਣੀ ਕਮੇਟੀ ਵੱਡੇ ਪੱਧਰ ’ਤੇ ਮਨਾ ਰਹੀ ਤੇ ਸਮਾਗਮ ਰਾਹੀਂ ਗੁਰੂ ਸਾਹਿਬ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਅੰਮਿ੍ਰਤ ਸੰਚਾਰ, ਦਸਤਾਰ ਮੁਕਾਬਲੇ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ, ਢਾਡੀ ਕਵੀਸਰੀ ਵਿਚ ਸੰਗਤਾਂ ਨੂੰ ਆਪਣੇ ਜੱਸ ਨਾਲ ਨਿਹਾਲ ਕਰਨਗੇ। ਜਥੇਦਾਰ ਗੜ੍ਹੀ ਨੇ ਕਿਹਾ ਕਿ ਅੱਜ ਲੋੜ ਹੈ ਕਿ ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਬਲਿਦਾਨ ਦੀ ਉਪਮਾ ਕਰਕੇ ਉਨ੍ਹਾਂ ਦੇ ਉਦੇਸ਼ ਨੂੰ ਪੂਰੀ ਦੁਨੀਆ ਤੱਕ ਪਹੁੰਚਾਇਆ ਜਾ ਸਕੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ ਚੌਹਾਨ, ਐਡੀਸ਼ਨਲ ਮੈਨੇ. ਜਸਵਿੰਦਰ ਸਿੰਘ, ਮੀਤ ਮੈਨੇ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਬਚਨ ਸਿੰਘ, ਬੂਟਾ ਸਿੰਘ ਸ਼ਾਦੀਪੁਰ, ਸੁਖਜੀਤ ਸਿੰਘ ਬਘੌਰਾ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਮਨਜੀਤ ਸਿੰਘ ਤੋਂ ਇਲਾਵਾ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭਾਈ ਪਰਵਿੰਦਰ ਸਿੰਘ ਆਦਿ ਤੋਂ ਇਲਾਵਾ ਸ਼ੋ?ਰਮਣੀ ਕਮੇਟੀ ਦਾ ਸਮੁੱਚਾ ਤੇ ਅਧਿਕਾਰੀ ਆਦਿ ਸ਼ਾਮਲ ਸਨ ।