ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸਰਕਾਰੀ ਸਕੂਲਾਂ 'ਚ ਦੂਜੇ ਦਿਨ 'ਗੁਰੂ ਲਾਧੋ ਰੇ' ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ -ਬਲਾਕ ਪੱਧਰ 'ਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਭਾਸ਼ਣ ਮੁਕਾਬਲੇ ਕਰਵਾਏ ਹਰੇਕ ਬਲਾਕ 'ਚੋਂ ਇੱਕ-ਇੱਕ ਵਿਦਿਆਰਥੀ ਦੀ ਚੋਣ ਹੋਈ ਪਟਿਆਲਾ, 12 ਨਵੰਬਰ 2025 : ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਤਹਿਤ ਅੱਜ 'ਗੁਰੂ ਲਾਧੋ ਰੇ' ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ ਕਰਵਾਇਆ ਗਿਆ । ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਦੂਜੇ ਦਿਨ ਦਾ ਲੈਕਚਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਗੁਰਗੱਦੀ ਮਿਲਣ ਤੋਂ ਬਾਅਦ ਭਾਈ ਮੱਖਣ ਸ਼ਾਹ ਲੁਬਾਣਾ ਵੱਲੋਂ ਬਾਬਾ ਬਕਾਲਾ ਵਿਖੇ ਗੁਰੂ ਸਾਹਿਬ ਨੂੰ 'ਗੁਰੂ ਲਾਧੋ ਰੇ' ਆਖ ਕੇ ਪ੍ਰਗਟ ਕਰਨ ਦਾ ਪ੍ਰਸੰਗ ਸੁਣਾਇਆ ਗਿਆ ਹੈ । ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ 13 ਬਲਾਕ ਪੱਧਰ 'ਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਸ ਤਰ੍ਹਾਂ ਹਰੇਕ ਬਲਾਕ 'ਚੋਂ ਇੱਕ-ਇੱਕ ਵਿਦਿਆਰਥੀ ਦੀ ਚੋਣ ਹੋਈ ਹੈ ਅਤੇ ਇਹ ਵਿਦਿਆਰਥੀ 21 ਨਵੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਮੁਕਾਬਲਿਆਂ ਵਿੱਚ ਭਾਗ ਲੈਣਗੇ । ਉਨ੍ਹਾਂ ਹੋਰ ਕਿਹਾ ਕਿ ਸਾਰੇ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਲੈਕਚਰ ਲੜੀ 27 ਨਵੰਬਰ ਤੱਕ ਜਾਰੀ ਰਹੇਗੀ ਅਤੇ ਰੋਜ਼ਾਨਾ ਹੀ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਦੇ ਜੀਵਨ ਨਾਲ ਰੂਬਰੂ ਕਰਵਾਉਣ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ ।

