post

Jasbeer Singh

(Chief Editor)

Patiala News

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ‌ਦਿਹਾੜਾ

post-img

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ‌ਦਿਹਾੜਾ -ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ -ਚੇਅਰਮੈਨ ਰਣਜੋਧ ਸਿੰਘ ਹਡਾਣਾ, ਐਸ.ਡੀ.ਐਮ ਸਮੇਤ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ -ਅਜਿਹੇ ਸਮਾਗਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕਦਾ ਹੈ : ਹਡਾਣਾ ਦੇਵੀਗੜ੍ਹ, 13 ਨਵੰਬਰ 2025 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਸ. ਡੀ. ਐਮ. ਦੂਧਨਸਾਧਾਂ ਕਿਰਪਾਲ ਵੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ । ਗ੍ਰਾਮ ਪੰਚਾਇਤ ਮਗਰ ਸਾਹਿਬ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਖਵਿੰਦਰਸ ਸਿੰਘ, ਰਾਗੀ ਭਾਈ ਹਰਪ੍ਰੀਤ ਸਿੰਘ ਪਟਿਆਲਾ ਤੇ ਪੰਜਾਬੀ ਯੂਨੀਵਰਸਿਟੀ ਤੋਂ ਭਾਈ ਹਰਲਾਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਪਿੰਡ ਵਾਸੀਆਂ ਨੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਰਾਗੀ ਸਿੰਘਾਂ ਨੂੰ ਸਿਰੋਪਾਏ ਬਖ਼ਸ਼ੇ ਗਏ । ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਹਲਕਾ ਸਨੌਰ ਵਿੱਚ ਜਿਹੜੇ ਅਸਥਾਨਾਂ ਨੂੰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਉਨ੍ਹਾਂ ਸਾਰੇ ਸਥਾਨਾਂ ਤੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੂਸਰੇ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਅੱਜ ਵੀ ਉਨ੍ਹਾਂ ਦੀ ਸਿੱਖਿਆ ਸਾਨੂੰ ਪ੍ਰੇਰਨਾ ਦਿੰਦੀ ਹੈ।ਚੇਅਰਮੈਨ ਹਡਾਣਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕਦਾ ਹੈ । ਐਸ. ਡੀ. ਐਮ. ਕਿਰਪਾਲਵੀਰ ਸਿੰਘ ਨੇ ਦੱਸਿਆ  ਕਿ ਗ੍ਰਾਮ ਪੰਚਾਇਤ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ। ਐਸ. ਡੀ. ਐਮ. ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਸਰਪੰਚ ਸ਼ਿੰਦਰ ਸਿੰਘ, ਪੀ. ਏ. ਲਾਲੀ ਰਹਿਲ, ਤਰਲੋਚਨ ਸਿੰਘ ਭੋਲਾ, ਸਰਪੰਚ ਮਨਪ੍ਰੀਤ ਕੌਰ ਕਛਵਾ, ਐਸ ਡੀ ਐਮ ਦਫਤਰ ਤੋਂ ਗੁਰਸੇਵਕ ਸਿੰਘ, ਬੀ. ਡੀ. ਓ. ਸੰਦੀਪ ਸਿੰਘ, ਪਟਵਾਰੀ ਗੁਰਦੀਪ ਸਿੰਘ, ਪੰਚਾਇਤ ਸਕੱਤਰ ਪ੍ਰਭਜੋਤ ਸਿੰਘ, ਨੰਬਰਦਾਰ ਕਰਮਜੀਤ ਸਿੰਘ, ਨੰਬਰਦਾਰ ਗੁਰਦੀਪ ਸਿੰਘ ਫਰਾਂਸ ਵਾਲਾ, ਸੁਰਿੰਦਰ ਸਿੰਘ ਤਾਲਬ, ਸਵਰਨ ਸਿੰਘ ਕਛਵਾ, ਨੰਬਰਦਾਰ ਪ੍ਰਕਾਸ਼ ਸਿੰਘ, ਸੇਵਾਦਾਰ ਸਤਨਾਮ ਸਿੰਘ ਚੁੰਹਟ, ਗੁਰਮੇਲ ਸਿੰਘ, ਮਹਿੰਦਰਪਾਲ ਸਿੰਘ ਸਰਪੰਚ, ਮਾਸਟਰ ਮਸਤਾਨ ਸਿੰਘ, ਗਿਆਨੀ ਲਖਵੰਤ ਸਿੰਘ, ਭੁਪਿੰਦਰ ਸਿੰਘ ਕਛਵਾ ਆਦਿ ਹਾਜ਼ਰ ਸਨ ।

Related Post

Instagram