
ਪਿੰਡ ਬਾਦਸ਼ਾਹਪੁਰ ਅਤੇ ਸਲੇਮਪੁਰ ਦੇ 375 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
- by Jasbeer Singh
- May 31, 2025

ਪਿੰਡ ਬਾਦਸ਼ਾਹਪੁਰ ਅਤੇ ਸਲੇਮਪੁਰ ਦੇ 375 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ - ਹੰਡਿਆਇਆ ਮਾਈਨਰ ਉੱਤੇ ਲਾਇਆ ਨਵਾਂ ਮੋਘਾ - ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ ਮੋਘਾ ਉਸਾਰਨ ਦੇ ਕੰਮ ਦੀ ਸ਼ੁਰੂਆਤ ਧੂਰੀ, 31 ਮਈ : ਪਿੰਡ ਬਾਦਸ਼ਾਹਪੁਰ ਦਾ ਤਕਰੀਬਨ 311 ਏਕੜ ਰਕਬਾ ਅਤੇ ਪਿੰਡ ਸਲੇਮਪੁਰ ਦਾ ਤਕਰੀਬਨ 64 ਏਕੜ ਰਕਬਾ ਜਿਸਨੂੰ ਨਹਿਰੀ ਪਾਣੀ ਨਹੀ ਲੱਗ ਰਿਹਾ ਸੀ। ਇਸ ਰਕਬੇ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਪੰਜਾਬ ਸਰਕਾਰ ਨੇ ਨਵਾਂ ਮੋਘਾ ਉਸਾਰਨ ਦਾ ਕੰਮ ਸ਼ੁਰੂ ਕੀਤਾ ਹੈ। ਇਸ ਮੋਘਾ ਉਸਾਰਨ ਦੇ ਕੰਮ ਦੀ ਸ਼ੁਰੂਆਤ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਕੀਤੀ । ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਨਵਾਂ ਮੋਘਾ 2550/ ਐਲ ਸਬ ਮਾਈਨਰ ਆਨ ਹੰਡਿਆਇਆ ਮਾਈਨਰ ਉੱਤੇ ਲਾਇਆ ਗਿਆ ਹੈ। ਜਿਸ ਨਾਲ ਪਿੰਡ ਬਾਦਸ਼ਾਹਪੁਰ ਨੂੰ ਕਈ ਸਾਲਾਂ ਤੋਂ ਨਹਿਰੀ ਪਾਣੀ ਨਹੀਂ ਮਿਲਿਆ ਸੀ ਹੁਣ ਇਸ ਰਕਬੇ ਨੂੰ ਨਹਿਰੀ ਪਾਣੀ ਮਿਲਣ ਲੱਗੇਗਾ। ਇਹਨਾਂ ਖੇਤਰਾਂ ਨੂੰ ਨਹਿਰੀ ਪਾਣੀ ਲੱਗਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਨਹਿਰੀ ਪਾਣੀ ਲੱਗਣ ਨਾਲ ਫ਼ਸਲ ਵੀ ਵਧੀਆ ਹੋਵੇਗੀ । ਉਹਨਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਮੋਘਾ ਚਾਲੂ ਹੋਣ ਉਪਰੰਤ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਮੌਕੇ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। ਉਹਨਾਂ ਕਿਹਾ ਕਿ ਪਹਿਲਾਂ ਇਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਸਨ। ਫ਼ਸਲ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਭਾਰੀ ਮੁਸ਼ੱਕਤ ਕਰਨੀ ਪੈਂਦੀ ਸੀ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਦੋਵੇਂ ਪਿੰਡਾਂ ਦੇ ਮੋਹਤਬਰ ਵਿਅਕਤੀ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.