post

Jasbeer Singh

(Chief Editor)

Punjab

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 39 ਹਜ਼ਾਰ 760 ਕੇਸ ਦਰਜ ਕੀਤੇ

post-img

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 39 ਹਜ਼ਾਰ 760 ਕੇਸ ਦਰਜ ਕੀਤੇ ਚੰਡੀਗੜ੍ਹ, 2 ਅਪ੍ਰੈਲ 2026 : ਡੀ. ਜੀ. ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 39 ਹਜ਼ਾਰ 760 ਐਫ. ਆਈ. ਆਰ. ਦਰਜ ਕੀਤੀਆਂ ਹਨ । ਕਿੰਨੇ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਇਕ ਮਾਰਚ 2025 ਤੋਂ ਲੈ ਕੇ ਹੁਣ ਤੱਕ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਮੁਹਿੰਮ ਦੇ 13 ਮਹੀਨਿਆਂ ਦੇ ਸਮਾਂਕਾਲ ਦਰਾਨ 39 ਹਜ਼ਾਰ 760 ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਪੰਜਾਬ ਪੁਲਸ ਮੁਤਾਬਕ 56 ਹਜ਼ਾਰ 372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ 2458 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ । ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਮੁਤਾਬਕ ਪੰਜਾਬ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਰੋਜ਼ਾਨਾ ਇੱਕੋ ਸਮੇਂ ਕਾਰਵਾਈਆਂ ਕਰ ਰਹੀ ਹੈ । ਪੰਜਾਬ ਪੁਲਿਸ ਮੁਤਾਬਕ 2458 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਸ ਨੇ 724 ਕਿਲੋਗ੍ਰਾਮ ਅਫੀਮ, 345 ਕੁਇੰਟਲ ਭੁੱਕੀ, 69 ਕਿਲੋਗ੍ਰਾਮ ਚਰਸ, 843 ਕਿਲੋਗ੍ਰਾਮ ਗਾਂਜਾ, 37 ਕਿਲੋਗ੍ਰਾਮ ਆਈ. ਸੀ. ਈ., 51 ਲੱਖ ਨਸ਼ੀਲੀਆਂ ਗੋਲੀਆਂ/ਗੋਲੀਆਂ ਅਤੇ 17.28 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਮੁਹਿੰਮ ਦੇ 396ਵੇਂ ਦਿਨ ਕਿੰਨੇ ਨਸ਼ਾ ਤਸਕਰਾਂ ਨੂੰ ਕੀਤਾ ਹੈ ਗ੍ਰਿਫ਼ਤਾਰ ਪੰਜਾਬ ਵਿਚੋਂ ਨਸਿ਼ਆਂ ਦੇ ਖਾਤਮੇ ਲਈ ਚੱਲ ਰਹੀ ਮੁਹਿੰਮ ਦੇ 396ਵੇਂ ਦਿਨ ਪੰਜਾਬ ਪੁਲਸ ਨੇ ਬੀਤੇ ਦਿਨ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 269 ਗ੍ਰਾਮ ਹੈਰੋਇਨ, 1000 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 396 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,458 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ । ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 71ਵੇਂ ਦਿਨ ਹੋਈਆਂ 483 ਥਾਵਾਂ ਤੇ ਛਾਪੇੇਮਾਰੀਆਂ ਇਸ ਦੌਰਾਨ ਪੁਲਿਸ ਟੀਮਾਂ ਨੇ 71ਵੇਂ ਦਿਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਜਾਰੀ ਰੱਖੀ ਹੈ, ਜਿਸ ‘ਚ 483 ਛਾਪੇਮਾਰੀਆਂ ਤੋਂ ਬਾਅਦ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ 87 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ ਅਤੇ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ‘ਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

Related Post

Instagram