post

Jasbeer Singh

(Chief Editor)

Punjab

ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਹੋਈ ਵਿਦੇਸ਼ ਵਿੱਚ ਅਚਾਨਕ ਮੌਤ

post-img

ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਹੋਈ ਵਿਦੇਸ਼ ਵਿੱਚ ਅਚਾਨਕ ਮੌਤ ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ ਸੁਖਵਿੰਦਰ ਆਪਣੇ ਪਰਿਵਾਰ ਦੇ ਵਾਸਤੇ ਰੋਜ਼ੀ ਰੋਟੀ ਕਮਾਉਣ ਲਈ 14 ਮਹੀਨੇ ਪਹਿਲਾਂ ਹੀ ਸ਼ਾਰਜਾਹ ਗਿਆ ਸੀ ਜਿਸ ਦੀ ਓਥੇ ਅਚਾਨਕ ਮੌਤ ਹੋ ਗਈ ।ਪਰਿਵਾਰਿਕ ਮੈਂਬਰਾਂ ਦਾ ਪਿੱਛੇ ਰੋ ਰੋ ਬੁਰਾ ਹਾਲ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ ਤੇ ਜਿਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ ।ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ ।ਉਹਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸਦਾ ਰਸਮਾਂ ਅਨੁਸਾਰ ਸੰਸਕਾਰ ਕਰ ਸਕਣ। ਇਸ ਦੁੱਖਦਾਈ ਖਬਰ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Related Post