post

Jasbeer Singh

(Chief Editor)

ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

post-img

ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ 30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਗਸਤ 2025: ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ, ਨੇ ਅੱਜ ਇੱਥੇ ਦੱਸਿਆ ਦੱਸਿਆ ਕਿ ਮੋਹਾਲੀ ਪੁਲਿਸ ਨੇ ਪਿੰਡ ਤੋਲੇ ਮਾਜਰਾ (ਥਾਣਾ ਸਦਰ ਖਰੜ) ਵਿੱਚ 3/4 ਅਗਸਤ 2025 ਦੀ ਰਾਤ ਹੋਈ ਫਾਇਰਿੰਗ ਮਾਮਲੇ ਨੂੰ ਹੱਲ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਪਾਸੋਂ ਇੱਕ ਨਜਾਇਜ਼ ਹਥਿਆਰ .30 ਬੋਰ ਪਿਸਤੌਲ ਸਮੇਤ 4 ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਮਾਮਲੇ ਦਾ ਪਿਛੋਕੜ ਦੱਸਦਿਆਂ ਕਿਹਾ ਕਿ 4 ਅਗਸਤ 2025 ਨੂੰ ਮੁਕੱਦਮਾ ਨੰਬਰ 243 ਅਧੀਨ ਧਾਰਾਵਾਂ 125, 324 (4), 3 (5), 109, 61 (2) ਬੀ ਐਨ ਐਸ ਅਤੇ 25-54-59 ਆਰਮਜ਼ ਐਕਟ ਅਧੀਨ ਥਾਣਾ ਸਦਰ ਖਰੜ ਵਿਖੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮੁਦੱਈ ਸੰਦੀਪ ਸਿੰਘ ਸਿੱਧੂ ਨੇ ਬਿਆਨ ਦਿੱਤਾ ਕਿ 3/4 ਅਗਸਤ 2025 ਦੀ ਦਰਮਿਆਨੀ ਰਾਤ ਕਰੀਬ 2:30 ਵਜੇ ਦੋ ਅਣਪਛਾਤੇ ਨੌਜਵਾਨਾਂ ਨੇ, ਜਿਨ੍ਹਾਂ ਦੇ ਚਿਹਰੇ ਕੱਪੜਿਆਂ ਨਾਲ ਢੱਕੇ ਹੋਏ ਸਨ, ਉਸਦੇ ਘਰ ਅੱਗੇ ਗੋਲੀਆਂ ਚਲਾਈਆਂ। ਗੋਲੀਆਂ ਨਾਲ ਘਰ ਦਾ ਮੇਨ ਗੇਟ ਅਤੇ ਅੰਦਰ ਖੜੀ ਫਾਰਚੂਨਰ ਕਾਰ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਟੈਕਨੀਕਲ ਸਰੋਤਾਂ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ 3 ਫਾਇਰਿੰਗ ਕਰਨ ਵਾਲੇ ਅਤੇ 1 ਰੈਕੀ ਕਰਨ ਵਾਲੇ ਦੋਸ਼ੀ ਸਮੇਤ ਕੁੱਲ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ।

Related Post

Instagram