
ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ 4 ਰੋਜ਼ਾ ਸਿਖਲਾਈ ਕੈਂਪ ਸ਼ੁਰੂ
- by Jasbeer Singh
- August 22, 2024

ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ 4 ਰੋਜ਼ਾ ਸਿਖਲਾਈ ਕੈਂਪ ਸ਼ੁਰੂ ਸੰਗਰੂਰ, 22 ਅਗਸਤ : ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਸੰਗਰੂਰ ਵਿੱਚ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵੱਲੋਂ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਨਿਰਦੇਸ਼ਾਂ ਅਤੇ ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ 4 ਦਿਨਾਂ ਵਿਸ਼ੇਸ਼ ਸਿਖਲਾਈ ਕੈਂਪ ਆਰੰਭ ਹੋ ਗਿਆ ਹੈ। ਇਸ ਸਿਖਲਾਈ ਕੈਂਪ ਦੌਰਾਨ ਸਿਹਤ ਵਿਭਾਗ, ਆਸ਼ਾ ਵਰਕਰਾਂ, ਏ.ਐਨ.ਐਮ., ਆਂਗਣਵਾੜੀ ਵਰਕਰਾਂ, ਸਿੱਖਿਆ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਹੁਦੇਦਾਰ ਸ਼ਾਮਿਲ ਹੋਏ। ਕੈਂਪ ਦੌਰਾਨ ਮਾਹਿਰਾਂ ਵੱਲੋਂ ਮੁਲਾਜ਼ਮਾਂ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ 9 ਸਥਾਈਕਰਨ ਥੀਮਾਂ ਦੀ ਪ੍ਰਾਪਤੀ ਲਈ ਥੀਮੈਟਿਕ ਜੀ.ਪੀ.ਡੀ.ਪੀ. ਬਣਾਉਣ ਦੀ ਸਿਖਲਾਈ ਦਿੱਤੀ ਗਈ। ਇਹ ਜਾਣਕਾਰੀ ਦਿੰਦੇ ਹੋਏ ਮਾਸਟਰ ਰਿਸੋਰਸ ਪਰਸਨ ਅਸਵਨੀ ਕੁਮਾਰ ਅਤੇ ਮਾਸਟਰ ਰਿਸੋਰਸ ਪਰਸਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਕੈਂਪ ਦੌਰਾਨ ਸ਼ਾਮਲ ਹੋਏ ਭਾਗੀਦਾਰਾਂ ਨੂੰ 4 ਦਿਨ ਟਿਕਾਊ ਵਿਕਾਸ ਦੇ 9 ਥੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਵਤਾਰ ਸਿੰਘ ਐਸ.ਈ.ਪੀ.ਓ.,ਗੁਰਪ੍ਰਤਾਪ ਸਿੰਘ ਏ.ਪੀ.ਓ., ਪੰਚਾਇਤ ਸਕੱਤਰ, ਗ੍ਰਾਮ ਪੰਚਾਇਤ ਸੇਵਕ ਆਦਿ ਮੁੱਖ ਤੌਰ ਤੇ ਸ਼ਾਮਲ ਹੋਏ।