

ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ 4 ਨਾਮਜ਼ਦ ਘਨੌਰ, 2 ਮਈ : ਥਾਣਾ ਘਨੌਰ ਪੁਲਿਸ ਨੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਘਨੌਰ ਪੁਲਿਸ ਨੂੰ ਸ਼ਿਕਾਇਤਕਰਤਾ ਚੜ੍ਹਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਰੁੜਕੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਲੰਘੇ ਦਿਨੀਂ ਮੈਂ ਪਿੰਡ ਹਰੀਮਾਜਰਾ ਨੇੜਿਓ ਜਾ ਰਿਹਾ ਸੀ। ਜੋ ਕਿ ਕੁਝ ਵਿਅਕਤੀਆਂ ਨੇ ਮੈਨੂੰ ਘੇਰ ਕੇ ਮੇਰੀ ਕੁੱਟਮਾਰ ਕੀਤੀ ਗਈ ਅਤੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੇਰੇ ਗਲ ਵਿੱਚ ਪਾਈ ਹੋਈ ਸੋਨੇ ਦੀ ਚੈਨ ਵੀ ਖੋਹ ਲਈ ਗਈ। ਪੁਲਿਸ ਨੇ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ, ਸੇਰਜੀਤ ਸਿੰਘ ਪੁੱਤਰ ਹੇਮ ਰਾਜ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰਾਨ ਰਣਜੀਤ ਸਿੰਘ ਵਾਸੀਆਨ ਪਿੰਡ ਰੁੜਕੀ ਖਿਲਾਫ ਧਾਰਾ 115 (2), 118 (1), 126 (2), 351 (2), 304 (2) ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।