
National
0
ਯੂਪੀ ਵਿਖੇ ਪਟਾਕਾ ਫੈਕਟਰੀ ’ਚ ਹੋਏ ਧਮਾਕੇ ਕਾਰਨ 4 ਜਣਿਆਂ ਦੀ ਮੌਤ ਤੇ ਛੇ ਜ਼ਖਮੀ
- by Jasbeer Singh
- September 17, 2024

ਯੂਪੀ ਵਿਖੇ ਪਟਾਕਾ ਫੈਕਟਰੀ ’ਚ ਹੋਏ ਧਮਾਕੇ ਕਾਰਨ 4 ਜਣਿਆਂ ਦੀ ਮੌਤ ਤੇ ਛੇ ਜ਼ਖਮੀ ਫਿ਼ਰੋਜ਼ਾਬਾਦ : ਉੱਤਰ ਪ੍ਰਦੇਸ਼ ਦੇ ਫਿ਼ਰੋਜ਼ਾਬਾਦ ਜਿ਼ਲ੍ਹੇ ਵਿਚ ਅਚਾਨਕ ਧਮਾਕਾ ਹੋਣ ਕਾਰਨ ਇਕ ਬੱਚੀ ਅਤੇ ਮਹਿਲਾ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿਚ 4 ਮ੍ਰਿਤਕਾਂ ਤੋਂ ਇਲਾਵਾ ਛੇ ਵਿਅਤੀ ਜ਼ਖਮੀ ਹੋਏ ਹਨ ਜ਼ਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਆਈਜੀ ਦੀਪਕ ਕੁਮਾਰ ਨੇ ਦੱਸਿਆ ਕਿ ਧਮਾਕੇ ਕਾਰਨ ਨੁਕਸਾਨੀ ਗਈ ਇਮਾਰਤ ਦੇ ਮਲਬੇ ਵਿਚ ਹੋਰ ਵਿਅਕਤੀਆਂ ਦੇ ਦਬੇ ਹੋਣ ਦਾ ਸ਼ੱਕ ਹੈ ਅਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਸ ਧਮਾਕੇ ਕਾਰਨ ਨਾਲ ਲੱਗਦੇ ਕਈ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।