
National
0
ਹਵਾਈ ਅੱਡੇ ’ਤੇ 5.45 ਕਰੋੜ ਰੁਪਏ ਦੇ ਸੋਨੇ ਦੀ ਤਸਕਰੀ ਦੇ ਦੋਸ਼ ’ਚ ਦੋ ਚੀਨੀ ਨਾਗਰਿਕਾਂ ਸਣੇ 4 ਗ੍ਰਿਫ਼ਤਾਰ
- by Aaksh News
- June 6, 2024

ਇਥੋਂ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ 5.45 ਕਰੋੜ ਰੁਪਏ ਦੇ ਸੋਨੇ ਦੀ ਤਸਕਰੀ ਦੇ ਦੋਸ਼ ਹੇਠ ਦੋ ਚੀਨੀ ਨਾਗਰਿਕਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਮੰਗਲਵਾਰ ਨੂੰ ਹਾਂਗਕਾਂਗ ਤੋਂ ਪਹੁੰਚਣ ‘ਤੇ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਮੁਲਜ਼ਮਾਂ ਦੇ ਸਾਮਾਨ ਦੀ ਤਲਾਸ਼ੀ ਦੇ ਨਾਲ-ਨਾਲ ਉਨ੍ਹਾਂ ਦੇ ਕੱਪੜਿਆਂ ਦੀ ਵੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 5.45 ਕਰੋੜ ਰੁਪਏ ਦੀ ਕੀਮਤ ਦਾ 8.2 ਕਿਲੋ ਸੋਨਾ ਬਰਾਮਦ ਹੋਇਆ। ਕਸਟਮ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘ਗ੍ਰਿਫ਼ਤਾਰ ਕੀਤੇ ਚਾਰ ਯਾਤਰੀ (ਤਿੰਨ ਔਰਤਾਂ ਅਤੇ ਇੱਕ ਪੁਰਸ਼) ਇੱਕ ਪਰਿਵਾਰ ਨਾਲ ਸਬੰਧਤ ਹਨ।’