

ਘਰ ਨੂੰ ਲੱਗੀ ਅੱਗ ਵਿਚ 4 ਜਣੇ ਝੁਲਸੇ ਗੁਰੂਗ੍ਰਾਮ : ਗੁਰੂਗ੍ਰਾਮ ਦੇ ਸਰਸਵਤੀ ਐਨਕਲੇਵ `ਚ ਇਕ ਘਰ ਨੂੰ ਅੱਗ ਲੱਗ ਗਈ, ਜਿਸ `ਚ 4 ਲੋਕ ਝੁਲਸ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਸਰਸਵਤੀ ਐਨਕਲੇਵ ਦੇ ਜੀ ਬਲਾਕ ਦੇ ਕਮਰੇ ਵਿੱਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 17 ਸਾਲਾ, 22 ਸਾਲਾ, 24 ਸਾਲਾ ਅਤੇ 28 ਸਾਲਾ ਕਮਰੇ `ਚ ਸੌਂ ਰਹੇ ਸਾਲਾ ਨੌਜਵਾਨ ਦੀ ਮੌਤ ਹੋ ਗਈ ।ਦੱਸਿਆ ਜਾ ਰਿਹਾ ਹੈ ਕਿ ਚਾਰੋਂ ਨੌਜਵਾਨ ਬਿਹਾਰ ਦੇ ਵਸਨੀਕ ਸਨ, ਜੋ ਜੀ ਬਲਾਕ ਹਵਾ ਮਹਿਲ ਨੇੜੇ ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਸਨ, ਜਦਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੂਜੇ ਕਮਰੇ ਵਿੱਚ ਸੌਂ ਰਹੇ ਸਨ। ਦੱਸਿਆ ਜਾਂਦਾ ਹੈ ਕਿ ਇਹ ਸਾਰੇ ਨੌਜਵਾਨ ਦਰਜ਼ੀ ਦਾ ਕੰਮ ਕਰਦੇ ਸਨ। ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਸਾਰੇ ਲੋਕ ਗਾਰਮੈਂਟ ਕੰਪਨੀ `ਚ ਟੇਲਰ ਦਾ ਕੰਮ ਕਰਦੇ ਸਨ। ਸਾਰੇ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਹਨ। ਮਰਨ ਵਾਲਿਆਂ ਵਿੱਚੋਂ ਇੱਕ ਵਿਆਹਿਆ ਹੋਇਆ ਸੀ। ਉਸ ਦੀ ਪਤਨੀ ਅਤੇ ਬੱਚੇ ਦੀਵਾਲੀ ਦੇ ਤਿਉਹਾਰ ਲਈ ਘਰੋਂ ਗਏ ਹੋਏ ਸਨ।