post

Admin

(Chief Editor)

ਕੈਨੇਡਾ 'ਚ 4 ਪੰਜਾਬੀਆਂ ਦੀ ਮੌਤ, ਸੜਕ ਹਾਦਸੇ ਵਿਚ ਪੂਰਾ ਪਰਿਵਾਰ ਖਤਮ

post-img

ਕੈਨੇਡਾ ਚ 4 ਪੰਜਾਬੀਆਂ ਦੀ ਮੌਤ, ਸੜਕ ਹਾਦਸੇ ਵਿਚ ਪੂਰਾ ਪਰਿਵਾਰ ਖਤਮ ਕੈਨੇਡਾ ਤੋਂ ਮੰਦਭਾਗੀ ਖ਼ਬਰ ਆਈ ਹੈ। ਇਥੇ ਸੜਕ ਹਾਦਸੇ ਵਿਚ ਫਰੀਦਕੋਟ ਦੇ ਪਿੰਡ ਰੋੜੀਕਪੁਰਾ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਇੱਕ ਰਿਸਤੇਦਾਰ ਦੀ ਮੌਤ ਹੋ ਗਈ ਹੈ । ਜਾਣਕਾਰੀ ਅਨੁਸਾਰ ਪਿੰਡ ਰੋੜੀਕਪੁਰਾ ਦਾ ਸੁਖਵੰਤ ਸਿੰਘ ਸੁੱਖ ਬਰਾੜ ਕੈਨੇਡਾ (ਬੀਸੀ) ਦੇ ਐਬਟਸਫੋਰਡ ਵਿਚ ਆਪਣੀ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੁਰਾ ਨੂੰ ਮਿਲਣ ਜਾ ਰਿਹਾ ਸੀ । ਐਬਟਸਫੋਰਡ ਦੇ ਸ਼ਹਿਰ ਕਨੋਲਾ ਜਾਂਦੇ ਸਮੇਂ ਰਸਤੇ ਵਿੱਚ ਆਚਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਮੌਕੇ ਉਤੇ ਚਾਰ ਜੀਆਂ ਦੀ ਮੌਤ ਹੋ ਗਈ। ਅੱਜ ਸਵੇਰ ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਸੋਗ ਦੀ ਲਹਿਰ ਫੈਲ ਗਈ ।

Related Post

Instagram