post

Jasbeer Singh

(Chief Editor)

Patiala News

ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਘਰਾਂ ’ਚ ਹੀ ਹੋ ਰਹੀਆਂ ਨੇ ਮੁਹੱਈਆ

post-img

ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਘਰਾਂ ’ਚ ਹੀ ਹੋ ਰਹੀਆਂ ਨੇ ਮੁਹੱਈਆ ਜ਼ਿਲ੍ਹਾ ਵਾਸੀ 1076 ’ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕਰ ਸਕਦੇ ਨੇ ਸੇਵਾਵਾਂ : ਡਿਪਟੀ ਕਮਿਸ਼ਨਰ ਹੁਣ ਤੱਕ ਜ਼ਿਲ੍ਹੇ ਦੇ 4420 ਪ੍ਰਾਰਥੀਆਂ ਨੇ ਘਰ ਬੈਠੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਿਆ ਲਾਭ ਪਟਿਆਲਾ, 2 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਥੇ ’ਆਪ ਦੀ ਸਰਕਾਰ, ਆਪ ਦੇ ਦੁਆਰ’ ਵਰਗੀ ਵਿਲੱਖਣ ਪਹਿਲ ਕਦਮੀ ਕਰਕੇ ਲੋਕਾਂ ਨੂੰ ਕੈਂਪਾਂ ਲਗਾ ਕੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ 43 ਤਰ੍ਹਾਂ ਦੀਆਂ ਸੇਵਾਵਾਂ ਲੋਕ ਆਪਣੇ ਘਰ ਬੈਠੇ ਹੀ ਪ੍ਰਾਪਤ ਕਰ ਰਹੇ ਹਨ। ਸੂਬਾ ਵਾਸੀਆਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ 1076 ਹੈਲਪ ਲਾਈਨ ਪਟਿਆਲਾ ਵਾਸੀਆਂ ਲਈ ਵੀ ਕਾਰਗਰ ਸਾਬਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫ਼ੋਨ ਨੰਬਰ 1076 ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ ਸ਼ਾਮਲ ਹਨ। ਵੱਖ-ਵੱਖ ਦਫ਼ਤਰਾਂ ਨਾਲ ਸਬੰਧਤ ਇਨ੍ਹਾਂ ਸਰਕਾਰੀ ਸੇਵਾਵਾਂ ਲਈ ਪ੍ਰਾਰਥੀ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਕੇ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲੋਕਾਂ ਨੂੰ ਘਰਾਂ ਵਿੱਚ ਹੀ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਉਪਲਬੱਧ ਕਰਵਾਉਣ ਲਈ ਜ਼ਿਲ੍ਹੇ ਵਿਚ 7 ਪ੍ਰਤੀਨਿਧੀ ਨਿਯੁਕਤ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ 4420 ਲੋਕਾਂ ਨੂੰ ਘਰ ਬੈਠਿਆਂ ਸੇਵਾਵਾਂ ਪ੍ਰਦਾਨ ਕੀਤੀ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦੇ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫ਼ੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।

Related Post