45 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਦੋ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- June 21, 2025
45 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਦੋ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 21 ਜੂਨ : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 45 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਸਿਰਕਪੜਾ ਥਾਣਾ ਸਨੋਰ, ਤਰਨਦੀਪ ਕੋਰ ਪੁੱਤਰੀ ਜਤਿੰਦਰ ਸਿੰਘ ਵਾਸੀ ਮਕਾਨ ਨੰ. 09 ਸੂਈ ਗਰਾਂ ਮੁਹੱਲਾ ਪਟਿਆਲਾ ਹਾਲ ਪਤਨੀ ਮੱਖਣ ਸਿੰਘ ਵਾਸੀ ਮਕਾਨ ਨੰ. 1709/3 ਪ੍ਰੀਤ ਗਲੀ ਰਾਘੋ ਮਾਜਰਾ ਪਟਿਆਲਾ ਸ਼ਾਮਲ ਹਨ । ਪੁਲਸ ਮੁਤਾਬਕ ਏ. ਐਸ. ਆਈ. ਵਿਕਰਮਜੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਾਧੂ ਬੇਲਾ ਰੋਡ ਫੇਸ-2 ਅਰਬਨ ਅਸਟੇਟ ਪਟਿਆਲਾ ਕੋਲ ਮੌਜੂਦ ਸਨ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕਰਨ ਤੇ 45 ਗ੍ਰਾਮ ਚਿੱਟਾ/ਹੈਰੋਇਨ ਬ੍ਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
