post

Jasbeer Singh

(Chief Editor)

Sports

45ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਅੱਜ ਤੋਂ, ਪ੍ਰਬੰਧ ਮੁਕੰਮਲ

post-img

45ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਅੱਜ ਤੋਂ, ਪ੍ਰਬੰਧ ਮੁਕੰਮਲ - ਜ਼ਿਲਾ ਸਿੱਖਿਆ ਅਫਸਰ (ਐਲੀ.ਸਿੱ.) ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਪਟਿਆਲਾ, 26 ਨਵੰਬਰ 2025 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਵਿਖੇ ਅੱਜ ਵੀਰਵਾਰ ਤੋਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ ਹੋਣ ਜਾ ਰਹੀਆਂ ਹਨ, ਜੋ 30 ਨਵੰਬਰ ਤੱਕ ਚੱਲਣਗੀਆਂ। ਜਿਸ ਸਬੰਧੀ ਜਿਲਾ ਸਿੱਖਿਆ ਵਿਭਾਗ, ਪਟਿਆਲਾ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ । ਬੁੱਧਵਾਰ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਵੱਲੋਂ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਪਹੁੰਚ ਕੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਉਕਤ ਅਧਿਕਾਰੀਆਂ ਨੇ ਦੱਸਿਆ ਕਿ ਖੇਡਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਬਿਨਾਂ ਕਿਸੇ ਦਿੱਕਤ ਪਰੇਸ਼ਾਨੀ ਤੋਂ ਖੇਡਾਂ ਵਿੱਚ ਭਾਗ ਲੈ ਸਕਣਗੇ। ਖਿਡਾਰੀਆਂ ਲਈ ਰਹਿਣ ਸਹਿਣ ਅਤੇ ਖਾਣ ਪੀਣ ਦਾ ਸਮੁੱਚਾ ਪ੍ਰਬੰਧ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਬੈਡਮਿੰਟਨ (ਮੁੰਡੇ, ਕੁੜੀਆਂ) ਅਤੇ ਕੁਸ਼ਤੀਆਂ (ਮੁੰਡੇ) ਦੇ ਮੁਕਾਬਲੇ ਲਗਾਤਾਰ ਚਾਰ ਦਿਨ ਕਰਵਾਏ ਜਾਣੇ ਹਨ। ਇਸ ਮੌਕੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ ।

Related Post

Instagram