

5 ਗ੍ਰਾਮ ਹੈਰੋਇਨ ਸਮੇਤ ਅੜਿੱਕੇ ਘੱਗਾ : ਘੱਗਾ ਪੁਲਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।ਜਾਣਕਾਰੀ ਅਨੁਸਾਰ ਥਾਣਾ ਘੱਗਾ ਅਧੀਨ ਆਉਂਦੀ ਪੁਲਸ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਪ੍ਰੇਮ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਅਤੇ ਸਮਾਜ-ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਬੱਸ ਅੱਡਾ ਕਲਵਾਨੂੰ ਮੌਜੂਦ ਸਨ ।ਸੂਚਨਾ ਮਿਲੀ ਕਿ ਇਕ ਵਿਅਕਤੀ ਹੈਰੋਇਨ ਵੇਚਣ ਲਈ ਪਿੰਡ ਛਬੀਲਪੁਰ ਨਜ਼ਦੀਕ ਭਾਖੜਾ ਨਹਿਰ ਦੀ ਪੱਟੜੀ `ਤੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਸ ਨੇ ਤੁਰੰਤ ਰੇਡ ਕਰ ਕੇ ਕਥਿਤ ਦੋਸ਼ੀ ਤਾਰਾ ਸਿੰਘ ਵਾਸੀ ਹਰਮਨ ਨਗਰ ਪਾਤੜਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗਿ੍ਫ਼ਤਾਰ ਕਰਨ `ਚ ਸਫਲਤਾ ਹਾਸਲ ਕੀਤੀ ਹੈ । ਪੁਲਸ ਨੇ ਦੋਸ਼ੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।