post

Jasbeer Singh

(Chief Editor)

Patiala News

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

post-img

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਪਟਿਆਲਾ, 21 ਜਨਵਰੀ 2026 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ਗਣਤੰਤਰਤਾ ਦਿਵਸ ’ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ । 26 ਜਨਵਰੀ ਤੱਕ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2026 ਦਾ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਤਕਨੀਕ ਸਿੱਖਿਆ ਤੇ ਉਦਯੌਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ, ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ। ਓਹਨਾ ਕਿਹਾ ਕਿ ਪੁਲਿਸ ਵਿਭਾਗ ਦੇ ਡਰੋਨ ਨੂੰ ਇਸ ਹੁਕਮ ਤੋਂ ਛੂਟ ਹੋਵੇਗੀ । ਇਸ ਤੋਂ ਇਲਾਵਾ ਜੇਕਰ ਮੀਡੀਆ ਵੱਲੋਂ ਉਕਤ ਸਮਾਗਮ ਵਿੱਚ ਡਰੋਨ ਦੀ ਵਰਤੋਂ ਕਰਨੀ ਹੈ , ਉਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਪਾਸੋਂ ਪੂਰਵ ਪ੍ਰਵਾਨਗੀ ਪ੍ਰਾਪਤ ਕੀਤੀ ਜਾਵੇ । ਇਹ ਹੁਕਮ 24 ਜਨਵਰੀ ਤੋਂ 26 ਜਨਵਰੀ ਤੱਕ ਲਾਗੂ ਰਹੇਗਾ ।

Related Post

Instagram