July 6, 2024 01:01:23
post

Jasbeer Singh

(Chief Editor)

Latest update

ਫਿਰ ਵਧੀ ਕੋਰੋਨਾ ਦੀ ਰਫ਼ਤਾਰ; 594 ਨਵੇਂ ਮਾਮਲੇ, 6 ਮਰੀਜ਼ਾਂ ਦੀ ਗਈ ਜਾਨ

post-img

ਨਵੀਂ ਦਿੱਲੀ- ਕੋਰੋਨਾ ਵਾਇਰਸ ਦੇ ਨਵੇਂ ਸਬ-ਵੈਰੀਐਂਟ JN.1 ਦੀ ਐਂਟਰੀ ਨਾਲ ਦੇਸ਼ ਵਿਚ ਹਲਚਲ ਮਚ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ਚ ਪਿਛਲੇ 24 ਘੰਟਿਆਂ ਦੌਰਾਨ 594 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 2,669 ਹੋ ਗਈ ਹੈ।  ਉੱਥੇ ਹੀ ਕੋਰੋਨਾ ਨਾਲ 6 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿਚ ਕੇਰਲ ਦੇ 3, ਕਰਨਾਟਕ ਦੇ 2 ਅਤੇ ਪੰਜਾਬ ਦੇ ਇਕ ਮਰੀਜ਼ ਦੀ ਜਾਨ ਚੱਲੀ ਗਈ ਹੈ। ਦੱਸ ਦੇਈਏ ਕਿ ਚੀਨ ਤੋਂ ਫੈਲੇ ਇਸ ਵਾਇਰਸ ਨੇ ਮੁੜ ਰਫ਼ਤਾਰ ਫੜ੍ਹ ਲਈ ਹੈ। ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4.50 ਕਰੋੜ (4,50,06,572) ਹੋ ਗਈ ਹੈ। ਉੱਥੇ ਹੀ 6 ਮਰੀਜ਼ਾਂ ਦੀ ਮੌਤ ਮਗਰੋਂ ਮ੍ਰਿਤਕਾਂ ਦੀ ਗਿਣਤੀ  5,33,327 ਹੋ ਗਈ। ਇਸ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,44,70,576 ਹੋ ਗਈ ਹੈ। ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਵਿਡ-19 ਰੋਕੂ ਟੀਕਾਕਰਨ ਮੁਹਿੰਮ ਤਹਿਤ 220.67 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ। ਕੋਰੋਨਾਵਾਇਰਸ ਦੀ ਲਾਗ ਵਿਚ ਲਗਾਤਾਰ ਵਾਧੇ ਨੂੰ ਵੇਖਦੇ ਹੋਏ ਦੇਸ਼ ਭਰ ਚ ਹੁਣ ਤੱਕ ਕੋਰੋਨਾ ਵਾਇਰਸ ਦੇ ਸਬ-ਵੈਰੀਐਂਟ JN.1 ਦੇ 21 ਕੇਸਾਂ ਦਾ ਪਤਾ ਲਗਾਇਆ ਗਿਆ ਹੈ। ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾਕਟਰ ਵੀ. ਕੇ. ਪਾਲ ਨੇ ਬੁੱਧਵਾਰ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪਾਲ ਨੇ ਕਿਹਾ ਕਿ ਸੂਬਿਆਂ ਨੂੰ ਕੋਵਿਡ ਸਬੰਧੀ ਤਿਆਰੀ ਵਧਾਉਣ, ਜਾਂਚ ਵਧਾਉਣ ਅਤੇ ਨਿਗਰਾਨੀ ਸਿਸਟਮ ਨੂੰ ਮਜ਼ਬੂਤ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ। 

Related Post