

ਗੋਆ ਦੇ ਮੰਦਿਰ ’ਚ ਮਚੀ ਭਗਦੜ, 6 ਮੌਤਾਂ, 15 ਜ਼ਖ਼ਮੀ ਬਿਚੋਲਿਮ, 3 ਮਈ, 2025 : ਭਾਰਤ ਦੇ ਸੈਰ ਸਪਾਟਾ ਦੇ ਕੇਂਦਰ ਬਿੰਦੂਆਂ ਵਿਚੋਂ ਇਕ ਸੂਬੇ ਗੋਆ ਦੇ ਸ਼ਿਰਗਾਓਂ ਦੇ ਲੈਰਾਈ ਦੇਵੀ ਮੰਦਿਰ ਵਿਚ ਭਗਦੜ ਮਚਣ ਨਾਲ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖ਼ਮੀ ਹੋ ਗਏ ।ਉੱਤਰੀ ਗੋਆ ਦੇ ਐਸ ਪੀ ਅਕਸ਼ਤ ਕੌਸ਼ਲ ਨੇ ਦੱਸਿਆ ਕਿ 6 ਲੋਕਾਂ ਦੀ ਮੌਤ ਹੋ ਗਈ ਹੈ ਤੇ 15 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ।ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਘਟਨਾ ’ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੋਨ ’ਤੇ ਉਹਨਾਂ ਨਾਲ ਗੱਲਬਾਤ ਕਰ ਕੇ ਘਟਨਾ ਦੀ ਜਾਣਕਾਰੀ ਲਈ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.