
crime
0
600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- July 19, 2025

600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਸਮਾਣਾ, 19 ਜੁਲਾਈ 2025 : ਥਾਣਾ ਸਦਰ ਸਮਾਣਾ ਪੁਲਸ ਨੇ ਇਕ ਵਿਅਕਤੀ ਵਿਰੁੱਧ 600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਮੁਦਾਦਪੁਰਾ ਥਾਣਾ ਸਿਟੀ ਸਮਾਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਕੁਲਦੀਪ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਲਾਲਗੜ੍ਹ ਮੌਜੂਦ ਸਨ ਤਾਂ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।