
ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਸਕੂਲ ਦਾ 64ਵਾਂ ਸਥਾਪਨਾ ਦਿਵਸ ਮਨਾਇਆ ਗਿਆ
- by Jasbeer Singh
- October 27, 2024

ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਸਕੂਲ ਦਾ 64ਵਾਂ ਸਥਾਪਨਾ ਦਿਵਸ ਮਨਾਇਆ ਗਿਆ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ ਨਾਭਾ : ਪੰਜਾਬ ਪਬਲਿਕ ਸਕੂਲ, ਨਾਭਾ ਨੇ 27 ਅਕਤੂਬਰ, 2024 ਨੂੰ ਆਪਣਾ 64ਵਾਂ ਸਥਾਪਨਾ ਦਿਵਸ ਮਨਾਇਆ। ਸਮਾਗਮ ਵਿੱਚ ਮੁੱਖ ਮਹਿਮਾਨ ਦੀ ਭੂਮਿਕਾ ਸ਼੍ਰੀ ਗੁਲਾਬ ਚੰਦ ਕਟਾਰੀਆ, ਰਾਜਪਾਲ ਪੰਜਾਬ ਅਤੇ ਸਕੂਲ ਬੋਰਡ ਦੇ ਚੇਅਰਮੈਨ ਨੇ ਨਿਭਾਈ। ਉਨ੍ਹਾਂ ਨੇ ਐਨ. ਸੀ. ਸੀ ਕੈਡਿਟਾਂ ਦੀ ਸ਼ਾਨਦਾਰ ਪਰੇਡ ਤੋਂ ਸਲਾਮੀ ਲਈ ਅਤੇ ਗਾਰਡ ਆਫ ਆਨਰ ਦਾ ਨਿਰੀਖਣ ਕੀਤਾ। ਹੈਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਰਿਪੋਰਟ ਪੇਸ਼ ਕਰਦੇ ਹੋਏ, ਡਾ. ਸ਼ਰਮਾ ਨੇ ਪਿਛਲੇ ਸਾਲਾਂ ਦੌਰਾਨ ਸੰਸਥਾ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਸਕੂਲ ਦੇ ਸਰਪ੍ਰਸਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਵਾਰ ਦਾ ਲਾਈਫਟਾਈਮ ਅਚੀਵਮੈਂਟ ਅਵਾਰਡ ਸ਼੍ਰੀ ਰਮੇਸ਼ ਚੰਦਰ ਭੱਲਾ, ਸਾਬਕਾ ਗਣਿਤ ਅਧਿਆਪਕ ਅਤੇ ਡਿਪਟੀ ਹੈਡਮਾਸਟਰ ਨੂੰ ਪ੍ਰਦਾਨ ਕੀਤਾ ਗਿਆ । ਇਸ ਸਾਲ ਦਾ ਰੋਲ ਆਫ ਆਨਰ ਅਵਾਰਡ ਸ੍ਰੀ ਰਾਜੀਵ ਬਖਸ਼ੀ, ਉੱਘੇ ਕਾਰਪੋਰੇਟ ਨੂੰ ਪ੍ਰਦਾਨ ਕੀਤਾ ਗਿਆ। ਸਾਲ 2023 ਲਈ ਸੀਨੀਅਰ ਕਾਕ ਹਾਊਸ ਟਰਾਫੀ ਸਤਲੁਜ ਹਾਊਸ ਵੱਲੋਂ ਜਿੱਤੀ ਗਈ। ਇਸ ਮੌਕੇ ਜੂਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਐਰੋਬਿਕਸ ਡਿਸਪਲੇ ਪੇਸ਼ ਕੀਤਾ। ਸਕੂਲ ਬੈਂਡ ਟੀਮ ਨੇ ਵੀ ਆਪਣੀ ਕਲਾ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੀ ਪੀ ਐਸ ਰਾਈਡਰਾਂ ਨੇ ਆਪਣੀ ਅਦਭੁਤ ਕਲਾ ਨਾਲ ਸਮਾਗਮ ਨੂੰ ਚਾਰ ਚੰਨ ਲਾਏ । ਇਸ ਮੌਕੇ ਬੋਲਦਿਆਂ ਸ੍ਰੀ ਕਟਾਰੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਵਿਦਿਆਰਥੀਆਂ ਦੇ ਉੱਚ ਅਨੁਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਨ। ਧੰਨਵਾਦ ਦਾ ਮਤਾ ਪੇਸ਼ ਕਰਦੇ ਹੋਏ ਹੈਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਮੁੱਖ ਮਹਿਮਾਨ ਅਤੇ ਆੲੋ ਹੋੲੋ ਬਾਕੀ ਮਹਿਮਾਨਾਂ ਦਾ ਆਪਣੇ ਕੀਮਤੀ ਸਮੇ ਵਿੱਚੋਂ ਸਮਾਂ ਕੱਢ ਕੇ ਸਮਾਗਮ ਦਾ ਹਿੱਸਾ ਬਣਨ ਲਈ ਧੰਨਵਾਦ ਕੀਤਾ। ਇਸ ਮੌਕੇ 'ਤੇ ਸ਼੍ਰੀ ਜੈ ਸਿੰਘ ਗਿੱਲ, ਆਈ. ਏ. ਐਸ. (ਸੇਵਾਮੁਕਤ), ਪ੍ਰਧਾਨ, ਕਾਰਜਕਾਰੀ ਕਮੇਟੀ, ਬੋਰਡ ਆਫ਼ ਗਵਰਨਰ, ਮਾਨਯੋਗ ਬੋਰਡ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ ।