post

Admin

(Chief Editor)

ਫਾਜ਼ਿਲਕਾ ਪੁਲੀਸ ਵੱਲੋਂ 66 ਕਿੱਲੋ ਅਫੀਮ ਬਰਾਮਦ

post-img

ਚੰਡੀਗੜ੍ਹ, 28 ਜੂਨ ਪੰਜਾਬ ਪੁਲੀਸ ਨੇ ਝਾਰਖੰਡ ਤੋਂ ਚੱਲਣ ਵਾਲੇ ਵੱਡੇ ਅੰਤਰ-ਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਗਰੋਹ ਦੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 66 ਕਿੱਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਕਿਹਾ, ‘‘ਫਾਜ਼ਿਲਕਾ ਪੁਲੀਸ ਨੇ ਝਾਰਖੰਡ ਤੋਂ ਸੰਚਾਲਿਤ ਹੋਣ ਵਾਲੇ ਇਕ ਵੱਡੇ ਅੰਤਰ-ਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 66 ਕਿੱਲੋ ਅਫੀਮ ਜ਼ਬਤ ਕੀਤੀ ਹੈ। ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲੀਸ ਨੇ ਵਿੱਤੀ ਲੈਣ-ਦੇਣ ਦਾ ਡੂੰਘਾਈ ਨਾਲ ਪਤਾ ਲਾ ਕੇ 42 ਬੈਂਕ ਖਾਤਿਆਂ ’ਚ ਜਮ੍ਹਾਂ 1.86 ਕਰੋੜ ਰੁਪਏ ਦੇ ਲੈਣ-ਦੇਣ ’ਤੇ ਰੋਕ ਲਗਾ ਦਿੱਤੀ ਹੈ।’’ ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਅਗਲੀ ਜਾਂਚ ਕੀਤੀ ਜਾ ਰਹੀ ਹੈ

Related Post

Instagram