69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼
- by Jasbeer Singh
- November 13, 2025
69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼ ਪਟਿਆਲਾ , 13 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ।ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ-19 ਪੀ. ਐਮਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਮਿਤੀ 13 ਨਵੰਬਰ ਤੋਂ 14 ਨਵੰਬਰ ਤੱਕ ਕਰਵਾਏ ਜਾ ਰਹੇ ਹਨ । ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ।ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਵਿਜੇ ਕਪੂਰ, ਮੈਸ. ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ ਲੰਗ ਡਿਊਟੀ ਨਿਭਾ ਰਹੇ ਹਨ । ਇਸ ਮੌਕੇ ਤੇ ਬਾਕਸਿੰਗ ਦੇ ਅਬਜ਼ਰਵਰ ਰਾਜੇਸ਼ ਕੁਮਾਰ, ਪ੍ਰਿੰਸੀਪਲ ਦਿਆਲ ਸਿੰਘ, ਪ੍ਰਿੰਸੀਪਲ ਰੰਧਾਵਾ ਸਿੰਘ, ਪ੍ਰਿੰਸੀਪਲ ਸਤੀਸ਼ ਕੁਮਾਰ, ਦਿਲਬਾਗ ਸਿੰਘ ਸਿੱਧੂ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਬਿਕਰਮਜੀਤ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਗੌਰਵ ਬਿਰਦੀ, ਗੁਰਪ੍ਰੀਤ ਸਿੰਘ ਝੰਡਾ, ਲਖਵਿੰਦਰ ਸਿੰਘ, ਰਵੀ ਭੱਲਾ,ਰਜਤ ਅਰੋੜਾ, ਸ਼ਿਵ ਕੁਮਾਰ, ਰਕੇਸ਼ ਕੁਮਾਰ ਲਚਕਾਣੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।
