National
0
ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਹੋਈ ਮੌਤ
- by Jasbeer Singh
- September 23, 2024
ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਹੋਈ ਮੌਤ ਰਾਜਨੰਦਗਾਂਵ, 23 ਸਤੰਬਰ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਰਾਜਨੰਦਗਾਂਵ ਜਿਲ੍ਹਿੇ ਵਿਚ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਰਾਜਨੰਦਗਾਓਂ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਮੋਹਿਤ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੋਮਣੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਜੋਰਾਤਰਾਈ ਵਿੱਚ ਅੱਜ ਦੁਪਹਿਰ ਕਰੀਬ ਡੇਢ ਵਜੇ ਅਸਮਾਨੀ ਬਿਜਲੀ ਡਿੱਗਣ ਕਾਰਨ ਕੁਝ ਸਕੂਲੀ ਬੱਚਿਆਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪੁੱਜੇ ਹਨ।

