

ਝੁੱਗੀਆਂ ਵਿਚ ਲੱਗੀ ਅੱਗ ਕਾਰਨ 80 ਝੁੱਗੀਆਂ ਹੋਈਆਂ ਸਵਾਹ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸ਼ਾਹਬਾਦ ਖੇਤਰ ਵਿਚ ਬਣੀਆਂ ਝੁੱਗੀਆਂ `ਚ ਭਿਆਨਕ ਅੱਗ ਲੱਗਣ ਕਾਰਨ 80 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਜਿਸ ਨਾਲ ਵੱਡੀ ਗਿਣਤੀ ਵਿਚ ਲੋਕ ਬੇਘਰ ਹੋ ਗਏ । ਉਕਤ ਖੇਤਰ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਨਾ ਦਿੱਤੀ, ਜਿਨ੍ਹਾ ਨੇ ਮੌਕੇ `ਤੇ ਪਹੁੰਚ ਕੇ ਫ਼ਾਇਰ ਬ੍ਰਿਗੇਡ ਦੀਆਂ 10 ਗੱਡੀਆਂ ਦੀ ਮਦਦ ਨਾਲ ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ `ਤੇ ਕਾਬੂ ਪਾਇਆ ਪਰ ਸਾਰੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ । ਪੁਲਸ ਅਧਿਕਾਰੀ ਅਨੁਸਾਰ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ । ਪੁਲਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਸ਼ਾਹਬਾਦ ਡੇਅਰੀ ਖੇਤਰ ਦੇ ਰੋਹਿਣੀ ਸੈਕਟਰ-27 ਨੇੜੇ ਇਕੱਠੇ 100 ਤੋਂ ਵੱਧ ਝੁੱਗੀਆਂ ਹਨ । ਬੁੱਧਵਾਰ ਸ਼ਾਮ ਨੂੰ ਇਕ ਝੁੱਗੀ `ਚ ਅਚਾਨਕ ਅੱਗ ਲੱਗ ਗਈ । ਲੋਕਾਂ ਨੇ ਆਪਣੇ ਤੌਰ `ਤੇ ਅੱਗ `ਤੇ ਕਾਬੂ ਪਾਉਣ ਦੀ ਕੋਸਿ਼ਸ਼ ਕੀਤੀ ਪਰ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਨੇੜਲੀਆਂ ਝੁੱਗੀਆਂ ਨੂੰ ਆਪਣੀ ਲਪੇਟ `ਚ ਲੈ ਲਿਆ । ਇਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਝੁੱਗੀਆਂ ਵਿੱਚ ਰਹਿਣ ਵਾਲੇ ਸਾਰੇ ਲੋਕ ਸੁਰੱਖਿਅਤ ਥਾਵਾਂ ਵੱਲ ਭੱਜ ਗਏ ।
Related Post
Popular News
Hot Categories
Subscribe To Our Newsletter
No spam, notifications only about new products, updates.