post

Jasbeer Singh

(Chief Editor)

ਸ਼੍ਰੋਮਣੀ ਕਮੇਟੀ ਵਲੋਂ ਜੂਨ ’84 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਕੌਮੀ ਪੱਧਰ ’ਤੇ ਮਨਾਉਣ ਦਾ ਫੈਸਲਾ

post-img

ਸ਼ੋ੍ਮਣੀ ਕਮੇਟੀ ਨੇ ਜੂਨ ’84 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਕੌਮੀ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਮੁੱਚੀ ਕੌਮ ਨੂੰ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਆਦੇਸ਼ ਦਿੱਤਾ ਹੈ । ਇਸ ਤੋਂ ਇਲਾਵਾ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖਾਂ ਨੂੰ ਕਾਲੀਆਂ ਦਸਤਾਰਾਂ ਸਜਾਉਣ ਅਤੇ ਬੀਬੀਆਂ ਕਾਲੇ ਦੁਪੱਟੇ ਲੈਣ ਵਾਸਤੇ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਉਸ ਸਮੇਂ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ 37 ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲੇ ਕਰਵਾਏ ਗਏ ਸਨ , ਜਿਨਾਂ ਦੇ ਨਿਸ਼ਾਨ ਸਿੱਖ ਮਾਨਸਿਕਤਾ ਵਿੱਚੋਂ ਕਦੇ ਵੀ ਮਿੱਟ ਨਹੀਂ ਸਕਦੇ ਅਤੇ ਹਰ ਸਾਲ ਸਿੱਖ ਕੌਮ ਜੂਨ 1984 ਦੇ ਫ਼ੌਜੀ ਹਮਲੇ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੀ ਹੈ।

Related Post