post

Jasbeer Singh

(Chief Editor)

Patiala News

ਦੇਵੀਗੜ੍ਹ 'ਚ ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ ਦੇ 87 ਗੱਟੂ ਬਰਾਮਦ, ਨਗਰ ਪੰਚਾਇਤ ਦੀ ਟੀਮ ਵੱਲੋਂ ਅਚਨਚੇਤ ਚੈਕਿੰਗ

post-img

ਦੇਵੀਗੜ੍ਹ 'ਚ ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ ਦੇ 87 ਗੱਟੂ ਬਰਾਮਦ, ਨਗਰ ਪੰਚਾਇਤ ਦੀ ਟੀਮ ਵੱਲੋਂ ਅਚਨਚੇਤ ਚੈਕਿੰਗ -ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ 'ਤੇ ਪੂਰਨ ਪਾਬੰਦੀ, ਉਲੰਘਣਾ ਕਰਨ ਉਤੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ : ਈ. ਓ. ਰਾਕੇਸ਼ ਕੁਮਾਰ -ਲੋਕਾਂ ਨੂੰ ਕੀਤੀ ਅਪੀਲ, ਪਾਬੰਦੀ ਵਾਲੀ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਦੇਵੀਗੜ੍ਹ, 31 ਜਨਵਰੀ : ਅੱਜ ਨਗਰ ਪੰਚਾਇਤ ਦੇਵੀਗੜ੍ਹ ਦੀ ਟੀਮ ਨੇ ਪਾਬੰਦੀਸ਼ੁਦਾ ਚਾਈਨਾ, ਨਾਈਲੋਨ, ਸਿੰਥੈਟਿਕ ਡੋਰ ਫੜਨ ਲਈ ਦੇਵੀਗੜ੍ਹ ਦੇ ਬਾਜ਼ਾਰ ਵਿੱਚ ਅਚਨਚੇਤ ਚੈਕਿੰਗ ਕਰਕੇ ਪਾਬੰਦੀਸ਼ੁਦਾ ਡੋਰ ਦੇ 87 ਗੱਟੂ ਬਰਾਮਦ ਕੀਤੇ । ਕਾਰਜ ਸਾਧਕ ਅਫ਼ਸਰ ਰਾਕੇਸ਼ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਜ ਬਾਜ਼ਾਰਾਂ ਵਿੱਚ ਚੈਕਿੰਗ ਕੀਤੀ ਗਈ ਅਤੇ ਨਾਲ ਹੀ ਲੋਕਾਂ ਤੇ ਦੁਕਾਨਦਾਰਾਂ ਨੂੰ ਅਜਿਹੀ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਵਿਰੁੱਧ ਜਾਗਰੂਕ ਵੀ ਕੀਤਾ ਗਿਆ । ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਪਿਹੋਵਾ ਰੋਡ 'ਤੇ ਜੇ. ਐਮ. ਟ੍ਰੇਡਰਜ ਤੋਂ 36 ਰੀਲਾਂ ਪਾਬੰਦੀਸ਼ੁਦਾ ਚਾਇਨਾ ਡੋਰ ਸਮੇਤ ਅਮਨਦੀਪ ਟ੍ਰੇਡਰਜ਼ ਤੋਂ 39 ਚੱਕਰੀਆਂ ਤੇ ਲੇਖਰਾਜ ਜਨਰਲ ਸਟੋਰ ਤੋਂ 12 ਚੱਕਰੀਆਂ ਪਾਬੰਦੀਸ਼ੁਦਾ ਡੋਰ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਬਰਾਮਦਗੀ ਪੁਲਿਸ ਨੂੰ ਸੌਂਪ ਕੇ ਅਗਲੇਰੀ ਕਾਰਵਾਈ ਲਈ ਲਿੱਖ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਬੀ. ਐਨ. ਐਸ. ਦੀ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਲਾਗੂ ਹਨ । ਰਾਕੇਸ਼ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕੋਈ ਡੋਰ ਨਾ ਵਰਤਣ ਕਿਉਂਕਿ ਇਸ ਡੋਰ ਦੀ ਵਰਤੋਂ ਕਰਨ ਕਰਕੇ ਲੋਕਾਂ ਨਾਲ ਗੰਭੀਰ ਹਾਦਸੇ, ਮਾਸੂਮ ਪੰਛੀਆਂ ਅਤੇ ਜਾਨਵਰਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਹਨਾਂ ਹਾਦਸਿਆਂ ਤੇ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਬੋਰਡ ਨੇ ਨਿਰਦੇਸ਼ ਜਾਰੀ ਕਰਕੇ ਚਾਈਨਾ/ਨਾਈਲੋਨ/ਸਿੰਥੈਟਿਕ ਡੋਰ ਆਦਿ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਹੈ । ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਨਾਈਲੋਨ, ਪਲਾਸਟਿਕ ਜਾਂ 'ਚਾਈਨਾ ਡੋਰ/ਮਾਂਝਾ' ਸਮੇਤ ਕਿਸੇ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੀ ਪਤੰਗ ਉਠਾਉਣ ਵਾਲੀ ਡੋਰ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਦਰਾਮਦ ਅਤੇ ਵਰਤੋਂ 'ਤੇ ਪਾਬੰਦੀ ਦੇ ਨਾਲ-ਨਾਲ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਕੋਈ ਹੋਰ ਸਿੰਥੈਟਿਕ ਡੋਰ, ਜਿਸ 'ਤੇ ਨਾ ਗਲਣਸ਼ੀਲ ਸਿੰਥੈਟਿਕ ਪਦਾਰਥ ਦੀ ਪਰਤ ਹੋਵੇ, 'ਤੇ ਵੀ ਪੂਰਨ ਪਾਬੰਦੀ ਹੈ, ਇਸ ਲਈ ਲੋਕ ਇਸ ਨੂੰ ਨਾ ਵਰਤਣ ਅਤੇ ਜੇਕਰ ਕੋਈ ਵੇਚਦਾ ਹੈ ਤਾਂ ਉਸਦੀ ਵੀ ਸੂਚਨਾ ਦਿੱਤੀ ਜਾਵੇ । ਉਨ੍ਹਾਂ ਅੱਗੇ ਕਿਹਾ ਕਿ ਪਤੰਗ ਉਡਾਉਣ ਦੀ ਇਜਾਜ਼ਤ ਸਿਰਫ਼ ਸੂਤੀ ਧਾਗੇ ਤੋਂ ਬਣੀ ਡੋਰ ਨਾਲ ਦੀ ਹੀ ਹੈ ਜੋ ਧਾਗੇ ਨੂੰ ਮਜ਼ਬੂਤੀ ਦੇਣ ਵਾਲੇ ਕਿਸੇ ਵੀ ਕੱਚ ਜਾਂ ਤਿੱਖੀ ਸਮੱਗਰੀ/ ਚਿਪਕਣ ਵਾਲੇ ਪਦਾਰਥ ਤੋਂ ਨਾ ਬਣੀ ਹੋਵੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਜਾਂ ਇਸ ਅਧੀਨ ਬਣਾਏ ਗਏ ਨਿਯਮਾਂ ਦੀ ਉਲੰਘਣਾ, ਉਕਤ ਐਕਟ ਦੀ ਧਾਰਾ 15 ਅਧੀਨ ਸਜ਼ਾਯੋਗ ਹੈ, ਜਿਸ ਵਿਚ 5 ਸਾਲ ਤੱਕ ਦੀ ਕੈਦ ਅਤੇ/ਜਾਂ 15 ਲੱਖ ਰੁਪਏ ਤੱਕ ਜੁਰਮਾਨਾ ਜਾਂ ਫਿਰ ਦੋਵੇਂ ਹੋ ਸਕਦੇ ਹਨ ।

Related Post