ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 870 ਕੇਸਾਂ ਦਾ ਨਿਪਟਾਰਾ
- by Jasbeer Singh
- December 13, 2025
ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 870 ਕੇਸਾਂ ਦਾ ਨਿਪਟਾਰਾ ਕਰੀਬ 9 ਕਰੋੜ 56 ਲੱਖ 32 ਹਜ਼ਾਰ 334 ਰੁਪਏ ਦੇ ਅਵਾਰਡ ਪਾਸ- ਐਡੀਸ਼ਨਲ ਸਿਵਲ ਜੱਜ ਲੋੜਵੰਦਾਂ ਦੀ ਸਹੂਲਤ ਲਈ ਸਥਾਪਿਤ ਕੀਤਾ ਗਿਆ ਹੈਲਪ ਡੈਸਕ ਮਾਲੇਰਕੋਟਲਾ 13 ਦਸੰਬਰ 2025 : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਕੌਮੀ ਲੋਕ ਅਦਾਲਤ ਦੇ ਤਹਿਤ ਕੋਰਟ ਕੰਪਲੈਕਸ ਵਿਖੇ ਬੈਂਚ ਐਡੀਸਨਲ ਜਿਲ੍ਹਾ ਅਤੇ ਸੈਸਨਜ ਜੱਜ ਮਾਲੇਰਕੋਟਲਾ ਪਰਮਿੰਦਰ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜਨ)ਕਮ- ਜੇ.ਐਮ.ਆਈ.ਸੀ. ਤੇਜਿੰਦਰ ਪ੍ਰੀਤ ਕੌਰ, ਸਿਵਲ ਜੱਜ (ਜੂਨੀਅਰ ਡਿਵੀਜਨ) ਕਮ- ਜੇ.ਐਮ.ਆਈ.ਸੀ.ਵਿਸ਼ਵ ਗੁਪਤਾ, ਸਿਵਲ ਜੱਜ (ਜੂਨੀਅਰ ਡਿਵੀਜਨ )ਕਮ-ਜੇ.ਐਮ. ਆਈ. ਸੀ. ਮਿਸ ਕਾਲਜ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।ਇਸ ਕੌਮੀ ਲੋਕ ਅਦਾਲਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ । ਇਸ ਲੋਕ ਅਦਾਲਤ ਤਹਿਤ ਕੋਰਟ ਕੰਪਲੈਕਸ ਵਿਖੇ 1072 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋ 870 ਕੇਸਾਂ ਦਾ ਨਿਪਟਾਰਾਂ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਟਾ ਗਿਆ ਅਤੇ ਕਰੀਬ ਕਰੀਬ 9 ਕਰੋੜ 56 ਲੱਖ 32 ਹਜ਼ਾਰ 334 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਐਡੀਸਨਲ ਜਿਲ੍ਹਾ ਅਤੇ ਸੈਸਨਜ ਜੱਜ ਮਾਲੇਰਕੋਟਲਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕ੍ਰਿਮੀਨਲ ਕੰਪਾਊਂਡੇਬਲਓਫੈਂਸ,ਬੈਂਕ ਰਿਕਵਰੀ ਕੇਸ, ਲੇਬਰ ਡਿਸਪਿਊਟ ਕੇਸ,ਬਿਜਲੀ ਅਤੇ ਪਾਣੀ ਬਿੱਲ(ਨਾਨ ਕੰਪਾਊਂਡੇਬਲ ਤੋਂ ਇਲਾਵਾ),ਵਿਆਹ ਦੇ ਨਾਲ ਸਬੰਧਤ ਝਗੜੇ, ਲੈਂਡ ਐਕੂਆਇਰ ਕੇਸ, ਸਰਵਿਸਿਜ਼ ਮਾਮਲੇ (ਤਨਖ਼ਾਹ, ਭੱਤੇ ਅਤੇ ਰਿਟਾਇਰਮੈਂਟ ਲਾਭ), ਰੈਵੀਨਿਊ ਕੇਸ ( ਕੇਵਲ ਕੋਰਟਾਂ ’ਚ ਬਕਾਇਆ) ਸਾਈਬਰ ਕਰਾਈਮ ਨਾਲ ਸਬੰਧਤ ਕੇਸਾਂ ਅਤੇ ਹੋਰ ਸਿਵਲ ਕੇਸ ਫੈ਼ਸਲੇ ਲਈ ਰੱਖੇ ਗਏ ਸਨ ।ਜਿਨ੍ਹਾਂ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸ ਨਿਪਟਾਏ ਗਏ । ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ । ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ।ਲੋਕ ਅਦਾਲਤਾਂ ਰਾਹੀਂ ਸਮੇਂ ਤੇ ਧਨ ਦੀ ਬਚਤ ਹੁੰਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ ।
