
9 ਮਹੀਨੇ ਪਹਿਲਾਂ ਕੈਨੇਡਾ ਏ ਗੁਰਵਿੰਦਰ ਸਿੰਘ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ
- by Jasbeer Singh
- September 24, 2024

9 ਮਹੀਨੇ ਪਹਿਲਾਂ ਕੈਨੇਡਾ ਏ ਗੁਰਵਿੰਦਰ ਸਿੰਘ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ ਨਾਭਾ : ਬੀਤੀ ਰਾਤ ਨਾਭਾ ਦੀ ਸਭ ਤਹਿਸੀਲ ਭਾਦਸੋਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਜੋ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਹੋ ਗਈ। ਜਿਵੇਂ ਹੀ ਇਹ ਖ਼ਬਰ ਪਰਿਵਾਰਿਕ ਮੈਂਬਰਾਂ ਤੱਕ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਗੁਰਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤ ਸੀ ਅਤੇ ਹੁਣ ਘਰ ਵਿਚ ਸਿਰਫ ਤੇ ਸਿਰਫ ਮਾਤਾ-ਪਿਤਾ ਲਈ ਰੋਣ ਤੋਂ ਸਿਵਾ ਹੋਰ ਕੁਝ ਨਹੀਂ ਰਿਹਾ। ਪਿਤਾ ਨੇ 20 ਲੱਖ ਦਾ ਕਰਜ਼ਾ ਚੁੱਕ ਕੇ ਗੁਰਵਿੰਦਰ ਨੂੰ ਕੈਨੇਡਾ ਭੇਜਿਆ ਸੀ ਕਿ ਉਹ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਬਣੇਗਾ ਪਰ ਪਰਿਵਾਰਕ ਮੈਂਬਰਾਂ ਦੇ ਸੁਫਨੇ ਚਕਨਾ ਚੂਰ ਹੋ ਗਏ। ਆਪਣੇ ਪੁੱਤ ਦੀ ਮੌਤ ਤੋ ਬਾਅਦ ਮਾਂ ਦਾ ਦਰਦ ਵੇਖਿਆ ਨਹੀਂ ਜਾ ਸਕਦਾ ਕਿਉਂਕਿ ਜਿਸ ਮਾਂ ਨੇ ਪਾਲ-ਪੋਸ ਕੇ ਵੱਡਾ ਕੀਤਾ ਅਤੇ ਆਪਣੇ ਪੁੱਤ ਤੋਂ ਵੱਡੀਆਂ ਆਸਾ ਸਨ ਉਹ ਆਸਾਂ ਮਿੱਟੀ ਵਿਚ ਮਿਲ ਗਈਆਂ। ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਸਾਡੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਖਰੀ ਸਮੇਂ ਆਪਣੇ ਰੀਤੀ ਰਿਵਾਜ਼ਾਂ ਨਾਲ ਪੁੱਤ ਦਾ ਸਸਕਾਰ ਕਰ ਸਕਣ। ਇਸ ਮੌਕੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਮੇਰਾ ਪੁੱਤ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਕਿਉਂਕਿ ਮੇਰੀ ਨੂੰਹ ਵੀ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਵਿਖੇ ਸਟੱਡੀ ਕਰ ਰਹੀ ਹੈ ਅਤੇ ਉਸ ਵੱਲੋਂ ਹੀ ਮੇਰੇ ਬੇਟੇ ਨੂੰ ਵਰਕ ਪਰਮਿਟ `ਤੇ ਬੁਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੈਂ 20 ਲੱਖ ਦਾ ਕਰਜ਼ਾ ਚੁੱਕ ਕੇ ਇਨ੍ਹਾਂ ਨੂੰ ਕੈਨੇਡਾ ਭੇਜਿਆ ਸੀ। ਹੁਣ ਸਾਨੂੰ ਖ਼ਬਰ ਆਈ ਕਿ ਤੁਹਾਡੇ ਪੁੱਤ ਦੀ ਮੌਤ ਹੋ ਗਈ ਹੈ। ਇਹ ਖ਼ਬਰ ਸੁਣਦੇ ਹੀ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਿਤਾ ਨੇ ਰੋਂਦਿਆਂ ਦੱਸਿਆ ਕਿ ਗੁਰਵਿੰਦਰ ਸਿੰਘ ਹੀ ਸਾਡਾ ਸਹਾਰਾ ਸੀ ਅਤੇ ਇਕਲੌਤਾ ਪੁੱਤਰ ਸੀ।ਦੱਸਣਯੋਗ ਹੈ ਕਿ ਰੋਜ਼ੀ-ਰੋਟੀ ਕਮਾਉਣ ਵਿਦੇਸ਼ੀ ਧਰਤੀ `ਤੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ ਤੇ ਇਸਦੇ ਚਲਦਿਆਂ ਹਾਲ ਹੀ ਵਿਚ 23 ਸਾਲਾ ਨਵਦੀਪ ਕੌਰ ਦੀ ਕੈਨੇਡਾ ਵਿਚ ਬਰੇਨ ਹੈਮਰਜ ਨਾਲ ਹੋਈ ਮੌਤ ਹੋ ਗਈ ਸੀ।
Related Post
Popular News
Hot Categories
Subscribe To Our Newsletter
No spam, notifications only about new products, updates.