July 6, 2024 01:33:12
post

Jasbeer Singh

(Chief Editor)

Patiala News

ਸ਼ੰਭੂ ਬੈਰੀਅਰ ’ਤੇ ਕਿਸਾਨ ਅੰਦੋਲਨ ਦੇ ਹੋਏ 90 ਦਿਨ, 22 ਮਈ ਨੂੰ ਬਾਰਡਰਾਂ ’ਤੇ ਕਿਸਾਨਾਂ ਦਾ ਕੀਤਾ ਜਾਵੇਗਾ ਭਰਵਾਂ ਇਕੱਠ

post-img

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸ਼ੰਭੂ ਬੈਰੀਅਰ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਚਲਾਇਆ ਜਾ ਰਹੇ ਅੰਦੋਲਨ ਦੇ ਸੋਮਵਾਰ ਨੂੰ 90 ਦਿਨ ਪੂਰੇ ਹੋ ਗਏ। ਸ਼ੰਭੂ ਬੈਰੀਅਰ ’ਤੇ 22 ਮਈ ਨੂੰ ਅੰਦੋਲਨ ਦੇ 100 ਦਿਨ ਪੂਰੇ ਹੋਣ ’ਤੇ ਰੱਖੇ ਗਏ ਇਕੱਠ ਦੀਆਂ ਤਿਆਰੀਆਂ ਸਬੰਧੀ ਧੁੱਪ ਤੋਂ ਬਚਾਉਣ ਲਈ ਟੈਂਟ ਲਗਾਉਣ ਦਾ ਕੰਮ ਵੱਡੇ ਪੱਧਰ ’ਤੇ ਚੱਲ ਰਿਹਾ ਹੈ ਤੇ ਇਸ ਦੇ ਨਾਲ ਹੀ ਸ਼ੰਭੂ ਰੇਲਵੇ ਸਟੇਸ਼ਨ ’ਤੇ ਵੀ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਚਲਾਇਆ ਜਾ ਰਿਹਾ ਰੋਸ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਬੈਰੀਅਰ ’ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਜਾਰੀ ਹੈ। ਇਸ ਤਰ੍ਹਾਂ ਕਿਸਾਨ ਅੰਦੋਲਨ ਪੰਜਾਬ ਦੇ ਸ਼ੰਭੂ, ਡੱਬਵਾਲੀ ਤੇ ਖਨੌਰੀ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਦੀਆਂ ਹੱਦਾਂ ’ਤੇ ਵੀ ਚੱਲ ਰਿਹਾ ਹੈ। ਇਹ ਅੰਦੋਲਨ ਕਿੰਨਾ ਲੰਮਾ ਚੱਲੇਗਾ, ਇਸ ਬਾਰੇ ਤਾਂ ਕੇਂਦਰ ਸਰਕਾਰ ਹੀ ਦੱਸ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਲੋਕ ਸਭਾ ਚੋਣਾਂ ਸਬੰਧੀ ਅਗਲੇ ਪੜਾਅ ਦਾ ਮਤਦਾਨ ਹੋਣਾ ਹੈ, ਉਸ ਸਬੰਧੀ ਉਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕਰਦੇ ਹਨ ਕਿ ਵੋਟ ਪਾਉਣ ਦਾ ਤੁਹਾਡਾ ਆਪਣਾ ਫ਼ੈਸਲਾ ਹੈ ਪਰ ਅਸੀਂ ਚਾਹੁੰਦੇ ਹਾਂ ਕਿ 22 ਸਾਲ ਦਾ ਨੌਜਵਾਨ ਸ਼ੁਭਕਰਨ ਸਿੰਘ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਲੜਾਈ ਲੜਦਾ ਹੋਇਆ ਮਾਰਿਆ ਗਿਆ ਸੀ, ਨੂੰ ਯਾਦ ਰੱਖਿਆ ਜਾਵੇ।

Related Post