July 6, 2024 00:43:20
post

Jasbeer Singh

(Chief Editor)

Patiala News

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਡਾ. ਬੀ. ਆਰ. ਅੰਬੇਦਕਰ ਜਯੰਤੀ ਮੌਕੇ ਮੈਗਾ ਮੈਡੀਕਲ ਕੈਂਪ ਆਯੋਜਿਤ

post-img

ਪਟਿਆਲਾ, 16 ਅਪ੍ਰੈਲ (ਜਸਬੀਰ)-ਡਾ. ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਪਟਿਆਲਾ ਦੀ ਨਾਮੀ ਸਮਾਜ ਸੇਵੀ ਸੰਸਥਾ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵਲੋਂ ਪੁਰਾਣੇ ਬੱਸ ਸਟੈਂਡ ਦੇ ਸਾਹਮਣੇ ਬਣੇ ਸਮਾਰਕ ’ਤੇ ਮੈਗਾ ਜਰਨਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅੱਖਾਂ ਦੇ ਮਾਹਰ ਡਾ. ਰਾਜੇਸ਼ ਚੋਪੜਾ, ਦਿਮਾਗ ਦੇ ਰੋਗਾਂ ਦੇ ਮਾਹਰ ਡਾ. ਨਿਤਿਨ ਸਿੰਗਲਾ, ਡੀ. ਐਮ. ਸੀ. ਤੋਂ ਮੈਡੀਸਨ ਦੇ ਮਨਦੀਪ ਸਿੰਘ, ਅਜੀਤ ਸਿੰਘ ਨਸ਼ਾ ਛੁਡਾਊ ਕੇਂਦਰ, ਸਾਕੇਤ ਹਸਪਤਾਲ ਤੋਂ ਡਾਇਰੈਕਟਰ ਪਰਮਿੰਦਰ ਮਨਚੰਦਾ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਜਾਗਰੁਕ ਕੀਤਾ। ਡਾ.ਬਲਬੀਰ ਸਿੰਘ ਨੇ ਮੈਡੀਕਲ ਕੈਂਪ ਦਾ ਮੁਆਇਨਾ ਕੀਤਾ। ਡਾਕਟਰੀ ਟੀਮ ਤੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵਲੋਂ ਮੈਗਾ ਮੈਡੀਕਲ ਚੈਕਅਪ ਕੈਂਪ ਲਗਾਉਣਾ ਵਧੀਆ ਉਪਰਾਲਾ ਹੈ। ਦਵਾਈਆਂ ਮੁਫਤ ਵੰਡੀਆਂ ਗਈਆਂ। ਸੁਸਾਇਟੀ ਪ੍ਰਧਾਨ ਉਪਕਾਰ ਸਿੰਘ ਨੂੰ ਵਿਸ਼ਵਾਸ਼ ਦਵਾਇਆ ਕਿ ਇਸੇ ਤਰ੍ਹਾਂ ਸਮਾਜ ਲਈ ਕੰਮ ਕਰਨਾ ਜਾਰੀ ਰੱਖਣ ਸਰਕਾਰ ਤੇ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹਨ। ਇਸ ਮੌਕੇ ਬੋਲਦਿਆਂ ਚੇਅਰਮੈਨ ਪੀ. ਆਰ. ਟੀ. ਸੀ. ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਉਪਕਾਰ ਸਿੰਘ ਤੇ ਇਨ੍ਹਾਂ ਦੀ ਸੁਸਾਇਟੀ ਮੈਡੀਕਲ ਕੈਂਪ, ਖੂਨਦਾਨ ਕੈਂਪ, ਸੰਵਿਧਾਨ ਦਿਵਸ ਤੇ 5 ਕਿਲੋਮੀਟਰ ਦੋੜ, ਤੀਆਂ, ਅੰਤਰਰਾਸ਼ਟਰੀ ਇਸਤਰੀ ਦਿਵਸ, ਅੰਤਰਰਾਸ਼ਟਰੀ ਅਧਿਆਪਕ ਦਿਵਸ, ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ, ਨਸ਼ਿਆਂ ਵਿਰੁੱਧ ਜਾਗਰੁਕਤਾ ਲਹਿਰ, ਵਾਤਾਵਰਨ ਹਰ ਮਨੁੱਖ ਲਾਵੇ ਦੋ ਰੁੱਖ ਲਹਿਰ ਪਿਛਲੇ ਦੋ ਦਹਾਕਿਆਂ ਤੋਂ ਚਲਾਈ ਜਾ ਰਹੀ ਹੈ। ਸਕੂਲਾਂ ਵਿਚ ਪੜ੍ਹਣ ਸਮੱਗਰੀ, ਬੂਟ, ਜੁਰਾਬਾਂ, ਬੈਗ ਵੰਡਣੇ, ਗਰੀਬ ਹੁਸ਼ਿਆਰ ਵਿਦਿਆਰਥੀਆਂ ਦੀ ਮਦਦ ਕਲਨੀ ਆਦਿ। ਜੱਸੀ ਸੋਹੀਆਂ ਵਾਲਾਂ ਚੇਅਰਮੈਨ ਯੋਜਨਾ ਬੋਰਡ ਨੇ ਸੁਸਾਇਟੀ ਦੇ ਕੰਮਾ ਦੀ ਸਲਾਘਾ ਕੀਤੀ। ਇਸ ਕੈਂਪ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਐਮ. ਪੀ. ਪ੍ਰਨੀਤ ਕੌਰ ਨੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਦੇ ਪ੍ਰਧਾਨ ਉਪਕਾਰ ਸਿੰਘ ਨੂੰ ਵਧਾਈ ਦਿੱਤੀ ਕਿ ਜੋ ਕੰਮ ਸਮਾਜ ਲਈ ਇਹ ਸੁਸਾਇਟੀ ਕਰ ਰਹੀ ਹੈ, ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਨਾਲ ਜੈਇੰਦਰ ਕੌਰ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਕੇ. ਕੇ. ਸ਼ਰਮਾ ਚੇਅਰਮੈਨ, ਡਿਪਟੀ ਮੇਅਰ ਸੰਗਰ, ਸੋਨੂੰ ਸੰਗਰ, ਰਾਕੇਸ਼ ਕਾਲਾ ਪ੍ਰਧਾਨ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਦਾ ਹਰ ਸਾਲ ਦੀ ਤਰ੍ਹਾਂ ਪੂਰਨ ਸਹਿਯੋਗ ਕੀਤਾ। ਇਸ ਸਮੇਂ ਕਾਂਗਰਸ ਪਾਰਟੀ ਦੇ ਡਾ. ਧਰਮਵੀਰ ਗਾਂਧੀ, ਹਰਿੰਦਰ ਸਿੰਘ ਨਿੱਪੀ ਤੇ ਪਾਰਟੀ ਵਰਕਰ ਵੀ ਹਾਜ਼ਰ ਸਨ। ਅਕਾਲੀ ਦਲ ਵਲੋਂ ਇੰਦਰਮੋਹਨ ਸਿੰਘ ਬਜਾਜ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਲਾਡੀ ਉਘੇ ਸਮਾਜ ਸੇਵੀ ਤੇ ਅਕਾਲੀ ਲੀਡਰ ਅਕਾਸ਼ ਸ਼ਰਮਾ ਬੋਕਸਰ ਵੀ ਨਾਲ ਕੈਂਪ ਵਿਚ ਆਪਣੀ ਹਾਜ਼ਰੀ ਲਗਵਾਈ।   

Related Post